ਨਵੀਂ ਦਿੱਲੀ, 24 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਯੂਪੀ ਨੇ ਪਿਛਲੇ ਪੰਜ ਸਾਲਾਂ ਵਿੱਚ ਹਰ ਖੇਤਰ ਵਿੱਚ ਵਿਕਾਸ ਦੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਬਹੁ-ਪੱਖੀ ਵਿਕਾਸ ‘ਨਵੇਂ ਭਾਰਤ’ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਰਹੇਗਾ। ਉੱਤਰ ਪ੍ਰਦੇਸ਼ ਦੇ 73ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਸੁਨੇਹੇ ਨੂੰ ਟੈਗ ਕਰਦਿਆਂ ਸ੍ਰੀ ਮੋਦੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਟਵੀਟ ਕੀਤਾ,‘ਯੂਪੀ ਨੇ ਪਿਛਲੇ ਪੰਜ ਸਾਲਾਂ ਵਿੱਚ ਹਰ ਖੇਤਰ ਵਿੱਚ ਵਿਕਾਸ ਦਾ ਛਾਪ ਛੱਡੀ ਹੈ। ਇਸ ਕਾਰਨ, ਸੂਬੇ ਦੇ ਲੋਕਾਂ ਦੀ ਜ਼ਿੰਦਗੀ ਆਸਾਨ ਹੋ ਗਈ ਹੈ ਤੇ ਨਵੇਂ ਮੌਕੇ ਦਿੱਤੇ ਜਾ ਰਹੇ ਹਨ। ਮੈਨੂੰ ਯਕੀਨ ਹੈ ਕਿ ਯੂਪੀ ਦਾ ਬਹੁ-ਪੱਖੀ ਵਿਕਾਸ ‘ਨਵੇਂ ਭਾਰਤ’ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਰਹੇਗਾ।’ -ਪੀਟੀਆਈ