ਅਲੀਗੜ੍ਹ, 2 ਜੂਨ
ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ’ਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ 16 ਹੋਰ ਲੋਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਿਆਂਦੀਆਂ ਗਈਆਂ ਹਨ, ਜਿਸ ਨਾਲ ਪੋਸਟਮਾਰਟਮ ਲਈ ਲਿਆਂਦੀਆਂ ਲਾਸ਼ਾਂ ਦੀ ਗਿਣਤੀ 87 ਹੋ ਗਈ ਹੈ। ਜਦਕਿ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਹਿਰੀਲੀ ਸ਼ਰਾਬ ਨਾਲ 35 ਜਣਿਆਂ ਦੀ ਮੌਤ ਹੋਣ ਹੀ ਪੁਸ਼ਟੀ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਇਨ੍ਹਾਂ ਮੌਤਾਂ ਨੂੰ ਉਦੋਂ ਹੀ ਸ਼ਰਾਬ ਨਾਲ ਹੋਈਆਂ ਮੌਤਾਂ ’ਚ ਗਿਣਿਆ ਜਾਵੇਗਾ ਜਦੋਂ ਵਿਸਰਾ ਰਿਪੋਰਟ ’ਚ ਮੌਤ ਦਾ ਕਾਰਨ ਜ਼ਹਿਰੀਲੀ ਸ਼ਰਾਬ ਹੋਣ ਦੀ ਪੁਸ਼ਟੀ ਹੋਵੇਗੀ। ਅਲੀਗੜ੍ਹ ਦੇ ਮੁੱਖ ਮੈਡੀਕਲ ਅਧਿਕਾਰੀ ਡਾਕਟਰ ਭਾਨੂੰ ਪ੍ਰਤਾਪ ਕਲਿਆਣੀ ਨੇ ਸੋਮਵਾਰ ਨੂੰ ਕਿਹਾ ਸੀ ਕਿ ਕਥਿਤ ਤੌਰ ’ਤੇ ਸ਼ਰਾਬ ਪੀਣ ਕਾਰਨ ਮਰੇ 71 ਜਣਿਆਂ ਦੀਆਂ ਲਾਸ਼ਾਂ ਪੋੋਸਟਮਾਰਟਮ ਲਈ ਲਿਆਂਦੀਆਂ ਗਈਆਂ ਹਨ। ਬੁੱਧਵਾਰ ਨੂੰ ਇਹ ਗਿਣਤੀ ਵਧ ਕੇ 87 ਹੋ ਗਈ ਹੈ। ਇਸੇ ਦੌਰਾਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਸ਼ਰਾਬ ਵਿਕਰੇਤਾਵਾਂ ਨੂੰ ਦੇਸੀ ਸ਼ਰਾਬ ਦਾ ਆਪਣਾ ਪੂਰਾ ਸਟਾਕ ਆਬਕਾਰੀ ਵਿਭਾਗ ਨੂੰ ਵਾਪਸ ਕਰਨ ਦੇ ਹੁਕਮ ਦਿੱਤੇ ਹਨ। -ਪੀਟੀਆਈ