ਮਥੁਰਾ (ਯੂਪੀ), 14 ਅਕਤੂਬਰ
ਇੱਥੇ ਇਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਮਗਰੋਂ ਉਸ ਦਾ ਕਤਲ ਕਰਨ ਦੇ ਦੋਸ਼ ਹੇਠ ਇਕ 35 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੁਲੀਸ ਨੇ ਦਿੱਤੀ।
ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਕ 10 ਸਾਲਾ ਲੜਕੀ ਦੀ ਬਿਨਾਂ ਕੱਪੜਿਆਂ ਤੋਂ ਲਾਸ਼ ਜੰਗਲੀ ਖੇਤਰ ਵਿੱਚ ਮਿਲੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਸੀ ਕਿ ਨਾਬਾਲਗ ਲੜਕੀ ਦੇ ਕਤਲ ਤੋਂ ਪਹਿਲਾਂ ਉਸ ਨਾਲ ਜਬਰ-ਜਨਾਹ ਵੀ ਕੀਤਾ ਗਿਆ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਗਈ। ਪੁਲੀਸ ਵੱਲੋਂ ਸ਼ੱਕੀਆਂ ਦੀ ਇਕ ਸੂਚੀ ਬਣਾਈ ਗਈ ਹੈ ਅਤੇ ਉਨ੍ਹਾਂ ਵਿੱਚੋਂ ਇਕ ਨੂੰ ਹਿਰਾਸਤ ’ਚ ਲੈ ਕੇ ਪੁੱਛਗਿਛ ਕੀਤੀ ਗਈ। ਇਸ ਦੌਰਾਨ ਉਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਮਗਰੋਂ ਕਤਲ ਕਰਨ ਦੀ ਗੱਲ ਕਬੂਲੀ ਹੈ। -ਪੀਟੀਆਈ