ਪ੍ਰਯਾਗਰਾਜ/ਲਖਨਊ, 16 ਅਪਰੈਲ
ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਦੇ ਗੰਗਾਪਾਰ ਨਵਾਬਗੰਜ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਖਗਲਪੁਰ ‘ਚ ਸ਼ੁੱਕਰਵਾਰ ਰਾਤ ਨੂੰ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ‘ਚ ਪਤੀ-ਪਤਨੀ ਅਤੇ ਉਨ੍ਹਾਂ ਦੀਆਂ ਤਿੰਨ ਬੇਟੀਆਂ ਸ਼ਾਮਲ ਹਨ। ਮ੍ਰਿਤਕਾਂ ਵਿੱਚ 42 ਸਾਲਾ ਰਾਹੁਲ, 38 ਸਾਲਾ ਪ੍ਰੀਤੀ ਅਤੇ ਉਨ੍ਹਾਂ ਦੀਆਂ ਤਿੰਨ ਧੀਆਂ ਸ਼ਾਮਲ ਹਨ।