ਬਲੀਆ (ਉੱਤਰ ਪ੍ਰਦੇਸ਼), 1 ਮਈ
ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਵਿੱਚ ਸੈਕੰਡਰੀ ਸਿੱਖਿਆ ਬੋਰਡ ਦੀ ਅੰਗਰੇਜ਼ੀ ਦੀ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਪ੍ਰਿੰਸੀਪਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਦੋਸ਼ ਆਇਦ ਕੀਤੇ ਗਏ ਹਨ। ਪੁਲੀਸ ਦੱਸਿਆ ਕਿ ਮਾਂ ਲਾਛੀਆ ਮੂਰਤ ਯਾਦਵ ਹਾਇਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਕਸ਼ੈ ਲਾਲ ਯਾਦਵ ਖ਼ਿਲਾਫ਼ ਐੱਨਐੱਸਏ ਲਗਾਇਆ ਗਿਆ ਹੈ।