ਮਥੁਰਾ (ਯੂਪੀ), 7 ਮਈ
ਮਥੁਰਾ ਜ਼ਿਲੇ ਦੇ ਨੌਹਝੀਲ ਇਲਾਕੇ ‘ਚ ਯਮੁਨਾ ਐਕਸਪ੍ਰੈੱਸ ਵੇਅ ‘ਤੇ ਅੱਜ ਸਵੇਰੇ ਆਗਰਾ ਤੋਂ ਨੋਇਡਾ ਜਾ ਰਹੀ ਕਾਰ ਅੱਗੇ ਜਾ ਰਹੇ ਵਾਹਨ ਨਾਲ ਟਕਰਾਅ ਗਈ, ਜਿਸ ਕਾਰਨ ਕਾਰ ਸਵਾਰ ਇਕ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ। ਹੋ ਗਈ ਅਤੇ ਦੋ ਲੋਕ ਜ਼ਖਮੀ ਹੋ ਗਏ। ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਮੁੱਖ ਮੰਤਰੀ ਆਦਿਤਿਆਨਾਥ ਯੋਗੀ ਨੇ ਘਟਨਾ ’ਤੇ ਦੁੱਖ ਪ੍ਰਗਟਾਇਆ ਹੈ। ਇਹ ਪਰਿਵਾਰ ਯੂਪੀ ਦੇ ਹਰਦੋਈ ਦਾ ਵਸਨੀਕ ਸੀ ਤੇ ਵਿਆਹ ਤੋਂ ਸਵੇਰੇ ਵਾਪਸ ਆ ਰਿਹਾ ਸੀ।