ਰਾਮਪੁਰ, 27 ਅਕਤੂਬਰ
ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਅਤੇ ਦੋ ਹੋਰ ਦੋਸ਼ੀਆਂ ਨੂੰ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖ਼ਿਲਾਫ਼ ਨਫ਼ਰਤ ਭਰੇ ਭਾਸ਼ਨ ਦੇ ਮਾਮਲੇ ‘ਚ ਤਿੰਨ ਸਾਲ ਦੀ ਕੈਦ ਦੇ ਨਾਲ-ਨਾਲ 2,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਰਾਮਪੁਰ ਅਦਾਲਤ ਨੇ ਅੱਜ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਨੂੰ ਦੋਸ਼ੀ ਕਰਾਰ ਦਿੱਤਾ ਹੈ।