ਕੋਚੀ: ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਪਾਪੂਲਰ ਫਰੰਟ ਆਫ਼ ਇੰਡੀਆ ਦੇ 11 ਕਾਰਕੁਨਾਂ ਨੂੰ 20 ਅਕਤੂਬਰ ਤੱਕ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਇਨ੍ਹਾਂ ਕਾਰਕੁਨਾਂ ਨੂੰ ਕੌਮੀ ਜਾਂਚ ਏਜੰਸੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਐੱਨਆਈਏ ਦੀ ਹਿਰਾਸਤ ਦਾ ਸਮਾਂ ਮੁਕੰਮਲ ਹੋਣ ਮਗਰੋਂ ਉਨ੍ਹਾਂ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਐੱਨਆਈਏ ਨੇ ਹੁਣੇ ਜਿਹੇ ਗ੍ਰਿਫ਼ਤਾਰ ਕੀਤੇ ਗਏ ਅਬਦੁੱਲ ਸੱਤਾਰ ਦਾ ਸੱਤ ਦਿਨ ਦਾ ਰਿਮਾਂਡ ਮੰਗਿਆ ਹੈ। -ਪੀਟੀਆਈ