ਸੋਨਭੱਦਰ (ਯੂਪੀ), 22 ਜੂਨ
ਇੱਥੇ ਇੱਕ ਵਿਆਹ ਸਮਾਗਮ ਵਿੱਚ ਚੱਲੀ ਗੋਲੀ ਕਾਰਨ ਛੁੱਟੀ ’ਤੇ ਆਏ ਜਵਾਨ ਦਯਾਰਾਮ ਯਾਦਵ (35) ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਬ੍ਰਹਮਨਗਰ ਇਲਾਕੇ ਵਿੱਚ ਬੀਤੀ ਰਾਤ ਵਾਪਰੀ। ਏਐੱਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਵਿਆਹ ਸਮਾਗਮ ਵਿੱਚ ਗੋਲੀ ਚੱਲਣ ਕਾਰਨ ਯਾਦਵ ਜ਼ਖ਼ਮੀ ਹੋ ਗਿਆ। ਇਸ ਮਗਰੋਂ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਤੇ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਯਾਦਵ ਜੰਮੂ ਵਿੱਚ ਤਾਇਨਾਤ ਸੀ ਅਤੇ ਕੁੱਝ ਦਿਨ ਪਹਿਲਾਂ ਛੁੱਟੀ ’ਤੇ ਆਪਣੇ ਪਿੰਡ ਆਇਆ ਹੋਇਆ ਸੀ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ