ਨਵੀਂ ਦਿੱਲੀ, 24 ਜੂਨ
ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਦੋਸ਼ ਲਾਇਆ ਕਿ ਯੂਪੀਏ ਸਰਕਾਰ ਵੱਲੋਂ ਖੇਤੀ ਸੈਕਟਰ ਨੂੰ ਢੁੱਕਵੀਂ ਪਹਿਲ ਨਹੀਂ ਦਿੱਤੀ ਗਈ ਜਦਕਿ ਕੇਂਦਰ ਸਰਕਾਰ ਨੇ ਪਿਛਲੇ ਅੱਠ ਵਿੱਚ ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਹਨ। ਤੋਮਰ ਨੇ ਇਹ ਗੱਲ ਇੰਡੀਆ ਸਸਟੇਨਬਿਲਟੀ ਕਨਕਲੇਵ ਦੌਰਾਨ ਆਖੀ। ਉਨ੍ਹਾਂ ਨੇ ਸਰਵਪੱਖੀ ਵਿਕਾਸ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਂਦਾ ਹੈ। ਤੋਮਰ ਨੇ ਕਿਹਾ ਕਿ ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੋਣ ਕਰਕੇ ਇਸ ਵਿੱਚ ਖੇਤੀਬਾੜੀ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ, ‘‘ਜੇਕਰ ਅਸੀਂ ਖੇਤੀ ਖੇਤਰ ਤੋਂ ਦੂਰ ਹੋ ਜਾਂਦੇ ਹਾਂ, ਫਿਰ ਭਾਵੇਂ ਸਾਡੇ ਕੋਲ ਪੈਸੇ ਤਾਂ ਹੋਣਗੇ ਪਰ ਖੇਤੀ ਉਤਪਾਦ ਉਪਲੱਬਧ ਨਹੀਂ ਹੋ ਸਕਣਗੇ।’’