ਅਮਰੀਕਾ ਵੱਲੋਂ ਨਾਗਰਿਕਾਂ ਨੂੰ ਭਾਰਤ ’ਚ ਚੌਕਸ ਰਹਿਣ ਦੀ ਸਲਾਹ
ਨਿਊਯਾਰਕ/ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ’ਚ ਅਪਰਾਧ ਤੇ ਜਬਰ ਜਨਾਹ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ‘ਵਧੇਰੇ ਚੌਕਸੀ ਵਰਤਣ’ ਲਈ ਕਿਹਾ ਗਿਆ ਹੈ ਅਤੇ ਅਤਿਵਾਦ ਕਾਰਨ ਮੱਧ ਤੇ...
Advertisement
ਨਿਊਯਾਰਕ/ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ’ਚ ਅਪਰਾਧ ਤੇ ਜਬਰ ਜਨਾਹ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਉਨ੍ਹਾਂ ਨੂੰ ‘ਵਧੇਰੇ ਚੌਕਸੀ ਵਰਤਣ’ ਲਈ ਕਿਹਾ ਗਿਆ ਹੈ ਅਤੇ ਅਤਿਵਾਦ ਕਾਰਨ ਮੱਧ ਤੇ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਪਿਛਲੇ ਮਹੀਨੇ ਜਾਰੀ ਐਡਵਾਈਜ਼ਰੀ ’ਚ ਕਿਹਾ ਗਿਆ ਹੈ ਕਿ ਸੈਰ-ਸਪਾਟੇ ਤੇ ਹੋਰ ਥਾਵਾਂ ਨੂੰ ਅਤਿਵਾਦੀ ਨਿਸ਼ਾਨਾ ਬਣਾ ਸਕਦੇ ਹਨ, ਜਿਸ ਕਾਰਨ ਉਹ ਇਨ੍ਹਾਂ ਥਾਵਾਂ ਤੋਂ ਦੂਰ ਰਹਿਣ। -ਪੀਟੀਆਈ
Advertisement
Advertisement
×