US-Iran War: ਅਮਰੀਕਾ ਵੱਲੋਂ ਹੋਰਮੁਜ਼ ਜਲਮਾਰਗ ’ਚ ਇਰਾਨ ਦੇ ਠਿਕਾਣਿਆਂ 'ਤੇ ਹਮਲੇ
ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਇਰਾਨ ਨੇ ਵਿਸ਼ਵ ਦੇ 20 ਫੀਸਦੀ ਕੱਚੇ ਤੇਲ ਦੀ ਲਾਂਘੇ ਵਾਲੇ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਨੂੰ ਦੋ ਦਿਨਾਂ ਵਿੱਚ ਦੁਬਾਰਾ ਖੋਲ੍ਹਣ ਅਤੇ ਅਮਰੀਕਾ ਨਾਲ ਪ੍ਰਮਾਣੂ ਵਾਰਤਾ ਮੁੜ ਸ਼ੁਰੂ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਸੀ
Advertisement
ਅਮਰੀਕਾ ਵਿੱਚ ਹੋਣ ਵਾਲੀਆਂ ਮਹੱਤਵਪੂਰਨ ਮਿਡਟਰਮ (ਮੱਧ-ਕਾਲੀ) ਚੋਣਾਂ ਤੋਂ ਠੀਕ ਪਹਿਲਾਂ ਅਮਰੀਕੀ ਫੌਜ ਨੇ ਹੋਰਮੁਜ਼ ਦੀ ਖਾੜੀ ਵਿੱਚ ਇਰਾਨੀ ਠਿਕਾਣਿਆਂ 'ਤੇ ਸੀਮਤ ਹਮਲੇ ਕੀਤੇ ਹਨ। ਅਮਰੀਕੀ ਅਧਿਕਾਰੀਆਂ ਅਨੁਸਾਰ ਇਹ ਹਮਲੇ ਇਰਾਨ ਦੀਆਂ ਉਨ੍ਹਾਂ ਸਤ੍ਵਾ ਤੋਂ ਹਵਾ 'ਚ ਮਾਰ ਕਰਨ ਵਾਲੀਆਂ ਮਿਸਾਈਲਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਨ, ਜੋ ਖਾੜੀ 'ਚ ਅਮਰੀਕੀ ਫੌਜ ਵਿਰੁੱਧ ਵਰਤੀਆਂ ਜਾ ਰਹੀਆਂ ਸਨ।
ਇਰਾਨੀ ਸਰਕਾਰੀ ਮੀਡੀਆ ਨੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਹੋਰਮੁਜ਼ ਦੀ ਖਾੜੀ ਵਿੱਚ ਸਥਿਤ ‘ਕਿਸ਼ਮ’ (Qeshm) ਅਤੇ ‘ਹੇਂਗਾਮ’ (Hengam) ਟਾਪੂਆਂ ਦੇ ਨਾਲ-ਨਾਲ ਬੰਦਰ ਅੱਬਾਸ ਦੇ ਤੱਟੀ ਖੇਤਰ ਵਿੱਚ ਜ਼ੋਰਦਾਰ ਧਮਾਕਿਆਂ ਦੀ ਪੁਸ਼ਟੀ ਕੀਤੀ ਹੈ।
Advertisement
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਹਿਲਾਂ ਕਿਹਾ ਸੀ ਕਿ ਮਿਡਟਰਮ ਚੋਣਾਂ ਤੋਂ ਪਹਿਲਾਂ ਇਰਾਨ 'ਤੇ ਕੋਈ ਨਵਾਂ ਹਮਲਾ ਨਹੀਂ ਕੀਤਾ ਜਾਵੇਗਾ। ਇਰਾਨ ਨਾਲ ਚੱਲ ਰਹੀ ਲੰਬੀ ਜੰਗ ਕਾਰਨ ਅਮਰੀਕਾ ਵਿੱਚ ਤੇਲ ਦੀਆਂ ਕੀਮਤਾਂ ਵਧਣ ਅਤੇ ਆਰਥਿਕ ਮੰਦਹਾਲੀ ਕਾਰਨ ਰਿਪਬਲਿਕਨ ਪਾਰਟੀ ਨੂੰ ਚੋਣਾਂ ਵਿੱਚ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਇਰਾਨ ਨੇ ਵਿਸ਼ਵ ਦੇ 20 ਫੀਸਦੀ ਕੱਚੇ ਤੇਲ ਦੀ ਲਾਂਘੇ ਵਾਲੇ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਨੂੰ ਦੋ ਦਿਨਾਂ ਵਿੱਚ ਦੁਬਾਰਾ ਖੋਲ੍ਹਣ ਅਤੇ ਅਮਰੀਕਾ ਨਾਲ ਪ੍ਰਮਾਣੂ ਵਾਰਤਾ ਮੁੜ ਸ਼ੁਰੂ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਸੀ।
ਸੂਤਰਾਂ ਅਨੁਸਾਰ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਮਰੀਕੀ ਚੋਣਾਂ ਤੋਂ ਬਾਅਦ ਇਰਾਨ ਵਿਰੁੱਧ ਹਮਲਿਆਂ ਦਾ ਨਵਾਂ ਦੌਰ ਸ਼ੁਰੂ ਕਰਨ ਲਈ ਅਮਰੀਕਾ 'ਤੇ ਦਬਾਅ ਬਣਾ ਰਹੇ ਹਨ, ਤਾਂ ਜੋ ਉਹ ਆਪਣੀ ਸੰਸਦੀ ਬਹੁਮਤ ਗੁਆਉਣ ਤੋਂ ਬਾਅਦ ਹੰਗਾਮੀ ਸਰਕਾਰ ਬਣਾ ਸਕਣ।
ਇਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਾਗ਼ੇਰ ਗਾਲੀਬਾਫ਼ ਨੇ ਕਿਹਾ ਕਿ ਇਰਾਨ ਨੇ ਅਮਰੀਕਾ ਨੂੰ ਠੋਸ ਜਵਾਬ ਦੇ ਦਿੱਤਾ ਹੈ ਅਤੇ ਹੁਣ ਜੰਗ ਰੋਕਣ ਦੀ ਜ਼ਿੰਮੇਵਾਰੀ ਅਮਰੀਕਾ ਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਵਾਸ਼ਿੰਗਟਨ ਨੇ ਕੋਈ ਹੋਰ ਗਲਤੀ ਕੀਤੀ ਤਾਂ ਉਸ ਨੂੰ ਹੋਰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।
Advertisement
Advertisement
×

