ਅਮਰੀਕੀ ਵਿਦੇਸ਼ ਮੰਤਰੀ ਦਾ ਬਿਆਨ; ਭਾਰਤ ਨੇ ਪਾਕਿਸਤਾਨ ਨਾਲ ਸਬੰਧਾਂ ’ਤੇ ਨਹੀਂ ਜਤਾਇਆ ਕੋਈ ਇਤਰਾਜ਼!
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਅਮਰੀਕਾ-ਪਾਕਿਸਤਾਨ ਸਬੰਧਾਂ ਬਾਰੇ ਇੱਕ ਮਹੱਤਵਪੂਰਨ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਅਮਰੀਕਾ ਦੇ ਰਿਸ਼ਤੇ ਭਾਰਤ ਦੀ ਕੀਮਤ ’ਤੇ ਨਹੀਂ ਬਣਾਏ ਜਾਣਗੇ।
ਅਮਰੀਕਾ-ਪਾਕਿਸਤਾਨ ਸਬੰਧਾਂ ਵਿੱਚ ਬਦਲਾਅ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਰੂਬੀਓ ਨੇ ਕਿਹਾ ਕਿ ਅਮਰੀਕਾ ਜੇਕਰ ਸੰਭਵ ਹੋਵੇ ਤਾਂ ਇਸ ਰਿਸ਼ਤੇ ਨੂੰ ਅੱਗੇ ਵਧਾਉਣਾ ਚਾਹੇਗਾ ਅਤੇ ਇਸ ਰਿਸ਼ਤੇ ਨੂੰ ਮੁਸ਼ਕਲਾਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਕਿਹਾ, “ਭਾਰਤ ਨੇ ਅਜੇ ਤੱਕ ਪਾਕਿਸਤਾਨ ਨਾਲ ਅਮਰੀਕਾ ਦੇ ਵਧਦੇ ਸਬੰਧਾਂ ’ਤੇ ਕੋਈ ਰਸਮੀ ਇਤਰਾਜ਼ ਨਹੀਂ ਪ੍ਰਗਟਾਇਆ ਹੈ। ਮੈਨੂੰ ਨਹੀਂ ਲੱਗਦਾ ਕਿ ਅਸੀਂ ਪਾਕਿਸਤਾਨ ਨਾਲ ਜੋ ਵੀ ਕਰ ਰਹੇ ਹਾਂ, ਉਹ ਸਾਡੇ ਡੂੰਘੇ, ਇਤਿਹਾਸਕ ਅਤੇ ਮਹੱਤਵਪੂਰਨ ਰਿਸ਼ਤੇ ਜਾਂ ਭਾਰਤ ਨਾਲ ਦੋਸਤੀ ਦੀ ਕੀਮਤ ’ਤੇ ਹੈ।”
ਦੱਸ ਦੇਈਏ ਕਿ ਡੋਨਲਡ ਟਰੰਪ ਨੇ ਆਪਣੇ ਦੂਜੇ ਕਾਰਜਕਾਲ ਦੌਰਾਨ ਪਾਕਿਸਤਾਨ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਹੈ। ਉਹ ਦੋ ਵਾਰ ਪਾਕਿਸਤਾਨ ਦੇ ਫੀਲਡ ਮਾਰਸ਼ਲ ਅਸੀਮ ਮੁਨੀਰ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ।
ਦਰਅਸਲ, ਅਮਰੀਕੀ ਵਿਦੇਸ਼ ਮੰਤਰੀ ਨੂੰ ਅਮਰੀਕਾ ਅਤੇ ਪਾਕਿਸਤਾਨ ਵਿਚਕਾਰ ਵਧਦੇ, ਮਜ਼ਬੂਤ ਹੁੰਦੇ ਸਬੰਧਾਂ ਬਾਰੇ ਪੁੱਛਿਆ ਗਿਆ ਸੀ।
ਉਨ੍ਹਾਂ ਕਿਹਾ, “ਅਸੀਂ ਪਾਕਿਸਤਾਨ ਨਾਲ ਆਪਣੇ ਰਣਨੀਤਕ ਸਬੰਧਾਂ ਨੂੰ ਵਧਾਉਣ ਦਾ ਇੱਕ ਮੌਕਾ ਦੇਖਦੇ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਇਹ ਸਾਡਾ ਕੰਮ ਹੈ ਭਾਰਤ ਦੇ ਕੁਝ ਦੇਸ਼ਾਂ ਨਾਲ ਸਬੰਧ ਹਨ ਜਿਨ੍ਹਾਂ ਨਾਲ ਸਾਡੇ ਸਬੰਧ ਨਹੀਂ ਹਨ। ਇਸ ਲਈ ਇਹ ਵਿਦੇਸ਼ ਨੀਤੀ ਦਾ ਹਿੱਸਾ ਹੈ। ਮੈਨੂੰ ਨਹੀਂ ਲੱਗਦਾ ਕਿ ਅਸੀਂ ਪਾਕਿਸਤਾਨ ਨਾਲ ਜੋ ਵੀ ਕਰ ਰਹੇ ਹਾਂ ਉਹ ਭਾਰਤ ਨਾਲ ਸਾਡੇ ਰਿਸ਼ਤੇ ਜਾਂ ਦੋਸਤੀ ਦੀ ਕੀਮਤ ’ਤੇ ਆਉਂਦਾ ਹੈ।”
