US shooting: ਅਮਰੀਕਾ ’ਚ ਭਾਰਤੀ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ
ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਪਰਿਵਾਰ ਨੂੰ ਦਿੱਤਾ ਹਰ ਸੰਭਵ ਮਦਦ ਦਾ ਭਰੋਸਾ
Advertisement
ਅਮਰੀਕਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਗੈਸ ਸਟੇਸ਼ਨ ’ਤੇ ਗੋਲੀਆਂ ਚਲਾ ਕੇ ਹੈਦਰਾਬਾਦ ਦੇ ਇੱਕ ਵਿਦਿਆਰਥੀ ਦਾ ਕਤਲ ਕਰ ਦਿੱਤਾ। ਇਹ ਜਾਣਕਾਰੀ ਉਸ ਦੇ ਪਰਿਵਾਰ ਨੇ ਸ਼ਨਿਚਰਵਾਰ ਨੂੰ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਪੋਲ ਚੰਦਰਸ਼ੇਖਰ ਨੂੰ ਸ਼ੁੱਕਰਵਾਰ ਰਾਤ ਨੂੰ ਡੱਲਾਸ ’ਚ ਬਦਮਾਸ਼ਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਸਰਕਾਰ ਨੂੰ ਉਸ ਦੀ ਮ੍ਰਿਤਕ ਦੇਹ ਨੂੰ ਵਾਪਸ ਲਿਆਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ। ਉਸ ਦੇ ਭਰਾ ਦਾਮੋਦਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਚੰਦਰਸ਼ੇਖਰ ਨੇ ਹੈਦਰਾਬਾਦ ਤੋਂ ਆਪਣੀ ਬੀ ਡੀ ਐੱਸ (BDS) ਦੀ ਪੜ੍ਹਾਈ ਪੂਰੀ ਕੀਤੀ ਸੀ ਤੇ ਦੋ ਸਾਲ ਪਹਿਲਾਂ ਐੱਮਐੱਸ (MS) ਕਰਨ ਲਈ ਅਮਰੀਕਾ ਗਿਆ ਸੀ। ਉਸ ਨੇ ਛੇ ਮਹੀਨੇ ਪਹਿਲਾਂ ਡਿਗਰੀ ਪੂਰੀ ਕਰ ਲਈ ਸੀ ਅਤੇ ਨੌਕਰੀ ਦੀ ਭਾਲ ਕਰ ਰਿਹਾ ਸੀ। ਆਪਣਾ ਖਰਚਾ ਚਲਾਉਣ ਲਈ, ਚੰਦਰਸ਼ੇਖਰ ਗੈਸ ਸਟੇਸ਼ਨ ’ਤੇ ਪਾਰਟ ਟਾਈਮ ਕੰਮ ਕਰ ਰਿਹਾ ਸੀ। ਵਿਦਿਆਰਥੀ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਰੇਵੰਤ ਰੈੱਡੀ ਨੇ ਪਰਿਵਾਰ ਨੂੰ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਲਾਸ਼ ਵਾਪਸ ਲਿਆਉਣ ਲਈ ਹਰ ਸਹਿਯੋਗ ਦੇਵੇਗੀ।
Advertisement