DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ ਦੇ ਰੱਖਿਆ ਅਧਿਕਾਰ ਦਾ ਸਮਰਥਨ ਕਰਦਾ ਹੈ ਅਮਰੀਕਾ: ਹੈਗਸੇਥ

ਅਮਰੀਕੀ ਰੱਖਿਆ ਮੰਤਰੀ ਨੇ ਫੋਨ ਕਰਕੇ ਰਾਜਨਾਥ ਸਿੰਘ ਨੂੰ ਦਿੱਤਾ ਭਰੋਸਾ
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 1 ਮਈ

ਅਮਰੀਕੀ ਰੱਖਿਆ ਮੰਤਰੀ ਪੀਟ ਹੈਗਸੇਥ ਨੇ ਪਹਿਲਗਾਮ ਅਤਿਵਾਦੀ ਹਮਲੇ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਅੱਜ ਫੋਨ ’ਤੇ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਦੇਸ਼ ਭਾਰਤ ਦੇ ਆਤਮ-ਰੱਖਿਆ ਦੇ ਅਧਿਕਾਰ ਅਤੇ ਅਤਿਵਾਦ ਖ਼ਿਲਾਫ਼ ਲੜਾਈ ਦਾ ਸਮਰਥਨ ਕਰਦਾ ਹੈ। ਰਾਜਨਾਥ ਸਿੰਘ ਨੇ ਹੈਗਸੇਥ ਨੂੰ ਕਿਹਾ ਕਿ ਪਾਕਿਸਤਾਨ ਇਕ ‘ਧੋਖੇਬਾਜ਼’ ਦੇਸ਼ ਦੇ ਰੂਪ ਵਿੱਚ ਬੇਨਕਾਬ ਹੋ ਗਿਆ ਹੈ ਜੋ ਆਲਮੀ ਅਤਿਵਾਦ ਨੂੰ ਭੜਕਾ ਕਰ ਰਿਹਾ ਹੈ ਅਤੇ ਖਿੱਤੇ ਨੂੰ ਅਸਥਿਰ ਬਣਾ ਰਿਹਾ ਹੈ।

Advertisement

ਇਕ ਅਧਿਕਾਰਤ ਬਿਆਨ ਮੁਤਾਬਕ, ਰੱਖਿਆ ਮੰਤਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਦੁਨੀਆ ਹੁਣ ਅਤਿਵਾਦ ਪ੍ਰਤੀ ਅੱਖਾਂ ਬੰਦ ਕਰ ਕੇ ਨਹੀਂ ਬੈਠ ਸਕਦੀ ਹੈ। ਸਿੰਘ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘‘ਉਨ੍ਹਾਂ ਅਤਿਵਾਦ ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਅਮਰੀਕੀ ਸਰਕਾਰ ਦੇ ਮਜ਼ਬੂਤ ਸਮਰਥਨ ਨੂੰ ਦੋਹਰਾਇਆ।’’ ਰੱਖਿਆ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘‘ਰੱਖਿਆ ਮੰਤਰੀ ਨੇ ਆਪਣੇ ਅਮਰੀਕੀ ਹਮਰੁਤਬਾ ਨੂੰ ਦੱਸਿਆ ਕਿ ਪਾਕਿਸਤਾਨ ਦਾ ਅਤਿਵਾਦੀ ਜਥੇਬੰਦੀਆਂ ਨੂੰ ਸਮਰਥਨ, ਸਿਖਲਾਈ ਤੇ ਫੰਡਿੰਗ ਕਰਨ ਦਾ ਇਤਿਹਾਸ ਰਿਹਾ ਹੈ।’’ ਮੰਤਰਾਲੇ ਨੇ ਰਾਜਨਾਥ ਸਿੰਘ ਦੇ ਹਵਾਲੇ ਨਾਲ ਕਿਹਾ, ‘‘ਆਲਮੀ ਭਾਈਚਾਰੇ ਲਈ ਇਹ ਮਹੱਤਵਪੂਰਨ ਹੈ ਕਿ ਉਹ ਅਤਿਵਾਦ ਦੇ ਅਜਿਹੇ ਘਿਨਾਉਣੇ ਕੰਮਾਂ ਦੀ ਸਪੱਸ਼ਟ ਤੌਰ ’ਤੇ ਅਤੇ ਇਕ ਆਵਾਜ਼ ਵਿੱਚ ਨਿਖੇਧੀ ਕਰੇ ਅਤੇ ਉਨ੍ਹਾਂ ਦਾ ਵਿਰੋਧ ਕਰੇ।’’ ਮੰਤਰਾਲੇ ਨੇ ਕਿਹਾ ਕਿ ਹੈਗਸੇਥ ਨੇ ਸਿੰਘ ਨੂੰ ਫੋਨ ’ਤੇ ਪਹਿਲਗਾਮ ਅਤਿਵਾਦੀ ਹਮਲੇ ਵਿੱਚ ਨਿਰਦੋਸ਼ ਨਾਗਰਿਕਾਂ ਦੀ ਹੋਈ ਮੌਤ ’ਤੇ ਹਮਦਰਦੀ ਤੇ ਸੰਵੇਦਨਾ ਜ਼ਾਹਿਰ ਕੀਤੀ। -ਪੀਟੀਆਈ

ਅਮਰੀਕਾ ਵੱਲੋਂ ਭਾਰਤ ਤੇ ਪਾਕਿ ਨੂੰ ‘ਮਿਲ ਕੇ ਕੰਮ ਕਰਨ’ ਅਤੇ ਤਣਾਅ ਘਟਾਉਣ ਦੀ ਅਪੀਲ

ਨਿਊਯਾਰਕ/ਵਾਸ਼ਿੰਗਟਨ: ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਦਹਿਸ਼ਤੀ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਜਾਰੀ ਤਣਾਅ ਦਰਮਿਆਨ ਅਮਰੀਕਾ ਨੇ ਦੋਵਾਂ ਮੁਲਕਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ ਅਤੇ ਨਾਲ ਹੀ ਅਤਿਵਾਦ ਖ਼ਿਲਾਫ਼ ਭਾਰਤ ਨਾਲ ਸਹਿਯੋਗ ਦੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਉਸ ਨੇ ਨਾਲ ਹੀ ਪਾਕਿਸਤਾਨ ਨੂੰ ਪਹਿਲਗਾਮ ਦਹਿਸ਼ਤੀ ਹਮਲੇ ਸਬੰਧੀ ਜਾਂਚ ਵਿੱਚ ਸਹਿਯੋਗ ਦੇਣ ਲਈ ਵੀ ਕਿਹਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਬੁੱਧਵਾਰ ਨੂੰ ਆਪਣੀ ਭਾਰਤੀ ਹਮਰੁਤਬਾ ਐੱਸ. ਜੈਸ਼ੰਕਰ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਵੱਖੋ-ਵੱਖਰੇ ਤੌਰ ’ਤੇ ਗੱਲਬਾਤ ਕੀਤੀ।

ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਫੋਨ ’ਤੇ ਕੀਤੀ ਗੱਲਬਾਤ ਦੌਰਾਨ ਸ੍ਰੀ ਰੂਬੀਓ ਨੇ ਪਹਿਲਗਾਮ ਦਹਿਸ਼ਤੀ ਹਮਲੇ ਵਿੱਚ ਗਈਆਂ 26 ਜਾਨਾਂ ’ਤੇ ਦੁੱਖ ਦਾ ਇਜ਼ਹਾਰ ਕੀਤਾ। ਇਸ ਦੌਰਾਨ ਸ਼ਰੀਫ ਨਾਲ ਆਪਣੀ ਗੱਲਬਾਤ ਵਿੱਚ ਰੂਬੀਓ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੀ ਨਿੰਦਾ ਕਰਨ ਦੀ ਲੋੜ ਬਾਰੇ ਗੱਲ ਕੀਤੀ। ਰੂਬੀਓ ਅਤੇ ਸ਼ਰੀਫ ਨੇ ‘ਹਿੰਸਾ ਦੇ ਘਿਨਾਉਣੇ ਕੰਮਾਂ ਲਈ ਅਤਿਵਾਦੀਆਂ ਨੂੰ ਜਵਾਬਦੇਹ ਬਣਾਉਣ ਲਈ ਆਪਣੀ ਨਿਰੰਤਰ ਵਚਨਬੱਧਤਾ ਦੀ ਪੁਸ਼ਟੀ ਕੀਤੀ।’ ਬਰੂਸ ਨੇ ਕਿਹਾ, ‘‘ਵਿਦੇਸ਼ ਮੰਤਰੀ ਨੇ ਇਸ ਗੈਰ-ਜ਼ਿੰਮੇਵਾਰਾਨਾ ਹਮਲੇ ਦੀ ਜਾਂਚ ਵਿੱਚ ਪਾਕਿਸਤਾਨੀ ਅਧਿਕਾਰੀਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪਾਕਿਸਤਾਨ ਨੂੰ ਤਣਾਅ ਘਟਾਉਣ, ਸਿੱਧਾ ਸੰਚਾਰ ਮੁੜ ਸਥਾਪਤ ਕਰਨ ਅਤੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾ ਕੇ ਰੱਖਣ ਲਈ ਭਾਰਤ ਨਾਲ ਮਿਲ ਕੇ ਕੰਮ ਕਰਨ ਲਈ ਵੀ ਉਤਸ਼ਾਹਿਤ ਕੀਤਾ ਹੈ।’’ -ਪੀਟੀਆਈ

Advertisement
×