ਨਵੀਂ ਦਿੱਲੀ, 29 ਅਕਤੂਬਰ
ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਪ੍ਰਚਾਰ ਲਈ ਨਵੀਂ ਤਕਨੀਕ ਦੀ ਵਰਤੋਂ ਕਰ ਰਹੇ ਅਤਿਵਾਦੀ ਸਮੂਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਵਿਸ਼ਵ ਪੱਧਰ ‘ਤੇ ਸਾਂਝੇ ਯਤਨਾਂ ਦਾ ਸੱਦਾ ਦਿੱਤਾ ਹੈ। ਦਿੱਲੀ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਦੀ ਅਤਿਵਾਦ ਵਿਰੋਧੀ ਕਮੇਟੀ ਦੀ ਮੀਟਿੰਗ ’ਚ ਦਿੱਤੇ ਸੰਦੇਸ਼ ਵਿੱਚ ਸ੍ਰੀ ਗੁਟੇਰੇਜ਼ ਨੇ ਵੱਖ-ਵੱਖ ਅਤਿਵਾਦੀ ਸਮੂਹਾਂ ਵੱਲੋਂ ਪ੍ਰਚਾਰ, ਸੰਘਰਸ਼ ਭੜਕਾਉਣ ਅਤੇ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਲਈ ਨਵੀਂ ਤਕਨੀਕਾਂ ਦੀ ਦੁਰਵਰਤੋਂ ‘ਤੇ ਚਿੰਤਾ ਜ਼ਾਹਰ ਕੀਤੀ।