ਇਟਾਵਾ, 23 ਅਕਤੂਬਰ
ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲੇ ’ਚ ਅੱਜ ਆਗਰਾ-ਲਖਨਊ ਐਕਸਪ੍ਰੈੱਸਵੇਅ ’ਤੇ ਸਲੀਪਰ ਬੱਸ ਦੀ ਇੱਕ ਟਰੱਕ ਨਾਲ ਟੱਕਰ ਹੋਣ ਕਾਰਨ 7 ਸਾਲਾ ਬੱਚੀ ਸਣੇ 4 ਲੋਕਾਂ ਦੀ ਮੌਤ ਹੋ ਗਈ ਅਤੇ 42 ਹੋਰ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਸੈਫਾਈ ਦੇ ਪੀਜੀਆਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਯਾਤਰੀ ਬੱਸ ਅਜਮੇਰ ਤੋਂ ਗੋਰਖਪੁਰ ਜਾ ਰਹੀ ਕਿ ਉੱਤਰ ਪ੍ਰਦੇਸ਼ ਇਟਾਵਾ ਜ਼ਿਲ੍ਹੇ ਵਿੱਚ ਸੈਫਾਈ ਥਾਣੇ ਅਧੀਨ ਇਲਾਕੇ ਵਿੱਚ ਆਗਰਾ-ਲਖਨਊ ਐੈਕਸਪ੍ਰੈੱਸਵੇਅ ’ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸਾ ਅੱਜ ਤੜਕੇ 2.30 ਵਜੇ ਉਸ ਸਮੇਂ ਵਾਪਰਿਆ ਜਦੋਂ ਬੱਸ ਨੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਮ੍ਰਿਤਕਾਂ ਵਿੱਚ ਦੋ ਬੱਸ ਡਰਾਈਵਰ ਅਤੇ ਦੋ ਸਵਾਰੀਆਂ ਸ਼ਾਮਲ ਹਨ। -ਏਜੰਸੀ