ਉੱਤਰ ਪ੍ਰਦੇਸ਼: ਵਿਰੋਧੀਆਂ ਨੂੰ ਫਸਾਉਣ ਲਈ ਭਾਜਪਾ ਸੰਸਦ ਮੈਂਬਰ ਦੇ ਪੁੱਤ ਨੇ ਸਾਲੇ ਤੋਂ ਆਪਣੇ ’ਤੇ ਚਲਵਾਈ ਗੋਲੀ

ਉੱਤਰ ਪ੍ਰਦੇਸ਼: ਵਿਰੋਧੀਆਂ ਨੂੰ ਫਸਾਉਣ ਲਈ ਭਾਜਪਾ ਸੰਸਦ ਮੈਂਬਰ ਦੇ ਪੁੱਤ ਨੇ ਸਾਲੇ ਤੋਂ ਆਪਣੇ ’ਤੇ ਚਲਵਾਈ ਗੋਲੀ

ਲਖਨਊ, 3 ਮਾਰਚ

ਭਾਜਪਾ ਦੇ ਸੰਸਦ ਮੈਂਬਰ ਕੌਸ਼ਲ ਕਿਸ਼ੋਰ ਦੇ ਪੁੱਤ ਆਯੂਸ਼ ’ਤੇ ਮੰਗਲਵਾਰ ਦੇਰ ਰਾਤ ਹੋਏ ਕਥਿਤ ਹਮਲੇ ਦੇ ਮਾਮਲੇ ਵਿਚ ਬੁੱਧਵਾਰ ਨੂੰ ਨਵਾਂ ਮੋੜ ਆ ਗਿਆ। ਪੁਲੀਸ ਨੇ ਦਾਅਵਾ ਕੀਤਾ ਕਿ ਇਸ ਕੇਸ ਵਿੱਚ ਹਿਰਾਸਤ ਵੱਚ ਲਏ ਆਯੂਸ਼ ਦੇ ਸਾਲੇ ਆਦਰਸ਼ ਨੇ ਉਸ ਨੂੰ ਪੁੱਛ ਪੜਤਾਲ ਦੌਰਾਨ ਦੱਸਿਆ ਕਿ ਇਹ ਹਮਲਾ ਸਾਜ਼ਿਸ਼ ਤਹਿਤ ਕਰਵਾਇਆ ਗਿਆ ਸੀ ਤਾਂ ਜੋ ਕੁਝ ਲੋਕਾਂ ਨੂੰ ਫਸਾਇਆ ਜਾ ਸਕੇ। ਪੁਲੀਸ ਮੁਤਾਬਕ ਆਦਰਸ਼ ਨੇ ਗੋਲੀ ਚਲਾਉਣ ਦੀ ਗੱਲ ਕਬੂਲ ਕੀਤੀ ਹੈ। ਪੁਲੀਸ ਨੇ ਹੁਣ ਤੱਕ ਕੀਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਸੰਸਦ ਮੈਂਬਰ ਕੌਸ਼ਲ ਕਿਸ਼ੋਰ ਦੇ ਪੁੱਤ ਆਯੂਸ਼ ਨੇ ਆਪਣੇ ਸਾਲੇ ਆਦਰਸ਼ ਤੋਂ ਆਪਣੇ ’ਤੇ ਗੋਲੀ ਚਲਵਾਈ ਸੀ। ਆਦਰਸ਼ ਨੇ ਮੰਨਿਆ ਕਿ ਉਸ ਨੇ ਆਪਣੇ ਜੀਜੇ ਕਹਿਣ ’ਤੇ ਹੀ ਗੋਲੀ ਚਲਾਈ। ਪੁਲੀਸ ਨੇ ਕਿਹਾ ਕਿ ਮਾਮਲੇ ਵਿੱਚ ਕਿਸੇ ਨੇ ਸ਼ਿਕਾਇਤ ਦਰਜ ਨਹੀਂ ਕਰਵਾਈ ਤੇ ਵਾਰਦਾਤ ਵਿੱਚ ਵਰਤਿਆ ਅਸਲਾ ਬਰਾਮਦ ਕਰ ਲਿਆ ਗਿਆ ਹੈ। ਇਸ ਲਈ ਮਾਮਲਾ ਦਰਜ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All