ਅਮਰੋਹਾ (ਉੱਤਰ ਪ੍ਰਦੇਸ਼), 20 ਅਕਤੂਬਰ
ਇਥੋਂ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਸੁਧੀਰ ਕੁਮਾਰ ਦੀ ਸਰਕਾਰੀ ਕਾਰ ’ਤੇ ਅਗਲੇ ਅਤੇ ਪਿਛਲੇ ਪਾਸੇ ਵੱਖ ਵੱਖ ਨੰਬਰ ਪਲੇਟਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੱਡੀ ਕੁਲੈਕਟਰ ਦਫ਼ਤਰ ਦੇ ਬਾਹਰ ਖੜ੍ਹੀ ਸੀ, ਜਿਸ ਦਾ 26,000 ਰੁਪਏ ਦਾ ਚਲਾਨ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਬੀਕੇ ਤ੍ਰਿਪਾਠੀ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਮੁਤਾਬਕ ਆਰ.ਟੀ.ਓ. ‘ਚ ਰਜਿਸਟਰਡ ਨੰਬਰਾਂ ‘ਚੋਂ ਇਕ ਨੰਬਰ ਵੱਖਰੇ ਤਰ੍ਹਾਂ ਦੇ ਵਾਹਨਾਂ ਨੂੰ ਜਾਰੀ ਹੁੰਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਮਹੇਸ਼ ਚੰਦਰ ਵੱਲੋਂ ਕੀਤੀ ਰੁਟੀਨ ਚੈਕਿੰਗ ਦੌਰਾਨ ਸਾਹਮਣੇ ਆਇਆ। -ਆਈਏਐਨਐਸ