ਲਖਨਊ, 29 ਜਨਵਰੀ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ਨਿਚਰਵਾਰ ਨੂੰ ਪ੍ਰਯਾਗਰਾਜ ਪ੍ਰਸ਼ਾਸਨ ’ਤੇ ਦੋੋਸ਼ ਲਾਇਆ ਕਿ ਉਸ ਵੱਲੋਂ ਨੌਜਵਾਨਾਂ ਲਈ ਉਨ੍ਹਾਂ ਦੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਤੋਂ ਰੋੋਕਿਆ ਜਾ ਰਿਹਾ ਹੈ ਜਦਕਿ ਕਥਿਤ ਤੌਰ ’ਤੇ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਭਾਜਪਾ ਨੇਤਾਵਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ’ਤੇ ਵੀ ਦੋਸ਼ ਲਾਇਆ ਕਿ ਉਸ ਵੱਲੋਂ ਸਥਾਨਕ ਪ੍ਰਸ਼ਾਸਨ ਨਾਲ ਰਲ ਕੇ ਜਮਹੂਰੀਅਤ ਨੂੰ ਦਰੜਿਆ ਜਾ ਰਿਹਾ ਹੈ। ਪ੍ਰਿਅੰਕਾ ਨੇ ਟਵੀਟ ਕੀਤਾ, ‘‘ਭਾਜਪਾ ਨੇਤਾ ਭੀੜ ਲੈ ਕੇ ਪ੍ਰਚਾਰ ਕਰ ਰਹੇ ਅਤੇ ਨਫਰਤ ਭਰੀਆਂ ਗੱਲਾਂ ਕਰ ਰਹੇ। ਪ੍ਰਸ਼ਾਸਨ ਨੇ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਪਰ ਅੱਜ ਪ੍ਰਯਾਗਰਾਜ ਵਿੱਚ ਕਾਂਗਰਸ ਨੂੰ ਨੌਜਵਾਨਾਂ ਚੋਣ ਮਨੋਰਥ ਪੱਤਰ ਜਾਰੀ ਕਰਨ ਤੋਂ ਰੋਕਿਆ ਗਿਆ ਹੈ।’’ ਟਵੀਟ ਵਿੱਚ ਉਨ੍ਹਾਂ ਕਿਹਾ, ‘‘ਸਰਕਾਰ ਦੇ ਦਬਾਅ ਹੇਠ ਚੋਣ ਕਮਿਸ਼ਨ ਅਤੇ ਪ੍ਰਸ਼ਾਸਨ ਲੋਕਤੰਤਰ ਅਤੇ ਯੂੁਥ ਲਈ ਏਜੰਡੇ ਨੂੰ ਕੁਚਲਣ ’ਚ ਰੁੱਝੇ ਹਨ।’’ ਉਨ੍ਹਾਂ ਸਵਾਲ ਕੀਤਾ, ‘‘ਕੀ ਇਹ ਜਾਇਜ਼ ਹੈ।’’ -ਪੀਟੀਆਈ