ਉੱਤਰ ਪ੍ਰਦੇਸ਼: ਅਯੁੱਧਿਆ ਦੇ ਪਾਗਲਾ ਭਰੀ ਪਿੰਡ ’ਚ ਧਮਾਕਾ; ਪੰਜ ਹਲਾਕ, ਕਈ ਜ਼ਖਮੀ
Powerful explosion kills 5 people in Ayodhya ; ਕਈ ਲੋਕਾਂ ਦੇ ਮਕਾਨਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
Advertisement
ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਪੁਰਾ ਕਲੰਦਰ ਪੁਲੀਸ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਪਾਗਲਾ ਭਰੀ ਵਿੱਚ ਅੱਜ ਜ਼ੋਰਦਾਰ ਧਮਾਕੇ ਤੋਂ ਬਾਅਦ ਮਕਾਨ ਢਹਿ-ਢੇਰੀ ਹੋਣ ਕਾਰਨ ਘੱਟੋ-ਘੱਟ ਪੰਜ ਵਿਅਕਤੀ ਹਲਾਕ ਹੋ ਗਏ ਅਤੇ ਕਈ ਹੋਰ ਜ਼ਖ਼ਮੀ ਹੋ ਗਏ।
ਸਰਕਲ ਅਧਿਕਾਰੀ ਸ਼ੈਲੇਂਦਰ ਸਿੰਘ ਨੇ ਦੱਸਿਆ ਕਿ ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ, ‘‘ਧਮਾਕੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਕੁਝ ਲੋਕ ਜ਼ਖ਼ਮੀ ਹੋਏ ਹਨ ਅਤੇ ਮਲਬੇ ਹੇਠ ਦੱਬੇ ਹੋਏ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹਨ। ਧਮਾਕੇ ਦਾ ਕਾਰਨ ਸਪੱਸ਼ਟ ਨਹੀਂ ਹੈ।’’
Advertisement
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਲੋੜੀਂਦਾ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ।
Advertisement