ਮੁਜ਼ੱਫਰਨਗਰ, 7 ਜੁਲਾਈ
ਰਾਸ਼ਟਰੀ ਲੋਕ ਦਲ (ਆਰਐੱਲਡੀ) ਪਾਰਟੀ ਦੇ ਪੰਜ ਵਰਕਰਾਂ ਨੂੰ ਅੱਜ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਡੀਏਵੀ ਇੰਟਰ ਕਾਲਜ ਦੇ ਅਧਿਆਪਕਾਂ ਤੇ ਸਟਾਫ ਮੈਂਬਰਾਂ ਦੀ ਕੁੱਟਮਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਸਿਵਲ ਲਾਈਨ ਥਾਣੇ ਦੇ ਐੱਸਐੱਚਓ ਸੰਤੋੋੋਸ਼ ਕੁਮਾਰ ਨੇ ਦੱਸਿਆ ਕਿ ਆਰਐੱਲਡੀ ਸਮਰਥਕਾਂ ਦਾ ਇਕ ਗਰੁੱਪ ਨੇ ਕਾਲਜ ਪਹੰਚੇ ਤੇ ਕੁਝ ਵਿਦਿਆਰਥੀਆਂ ਨੂੰ ਦਾਖਲੇ ਤੋਂ ਇਨਕਾਰ ਕਰਨ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਕੁਝ ਅਧਿਆਪਕਾਂ ਤੇ ਸਟਾਫ ਮੈਂਬਰਾਂ ਦੀ ਕਥਿਤ ਤੌਰ ’ਤੇ ਕੁੱਟਮਾਰ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ 15 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਮੁਤਾਬਕ ਇਸ ਮਾਮਲੇ ’ਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਆਰਐੱਲਡੀ ਦੇ ਵਿਦਿਆਰਥੀ ਵਿੰਗ ਦਾ ਸਾਬਕਾ ਸੂਬਾ ਪ੍ਰਧਾਨ ਸੁਧੀਰ ਭਾਰਤੀ ਵੀ ਸ਼ਾਮਲ ਹੈ।