ਲਖਨਊ: ਉੱਤਰ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਤੇ ਪੁਲੀਸ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਖੇਤਾਂ ’ਚ ਪਰਾਲੀ ਸਾੜਨ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਣ। ਸੂਬੇ ਦੇ ਮੁੱਖ ਸਕੱਤਰ ਦੁਰਗਾ ਸ਼ੰਕਰ ਮਿਸ਼ਰਾ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਫਸਲ ਦੀ ਰਹਿੰਦ-ਖੂਹੰਦ ਸਾੜਨ ’ਤੇ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨ ਨੂੰ 2500 ਰੁਪਏ, ਦੋ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨ ਨੂੰ 5000 ਅਤੇ ਪੰਜ ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨ ਨੂੰ 15 ਹਜ਼ਾਰ ਰੁਪਏ ਜੁਰਮਾਨਾ ਲਾਇਆ ਜਾਵੇਗਾ। -ਆਈਏਐੱਨਐੱਸ