ਲਖਨਊ, 23 ਜਨਵਰੀ
ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਰਾਜ ਭਵਨ ਵਿੱਚ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਨੂੰ ਪੁਲੀਸ ਲੇ ਰੋਕ ਲਿਆ। ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਬਗ਼ੈਰ ਕਿਸੇ ਸ਼ਰਤ ਵਾਪਸ ਲਏ। ਉਹ ਆਪਣੀਆਂ ਮੰਗਾਂ ਸਬੰਧੀ ਜਦੋਂ ਉੱਤਰ ਪ੍ਰੇਦਸ਼ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਰਾਜ ਭਵਨ ਵੱਲ ਜਾ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਮੌਕੇ ਕਿਸਾਨਾਂ ਨੇ ਕੇਂਦਰ ਤੇ ਰਾਜ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।