ਉੱਤਰ ਪ੍ਰਦੇਸ਼; ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਤਲਾਬ ’ਚ ਪਲਟੀ, 22 ਮੌਤਾਂ : The Tribune India

ਉੱਤਰ ਪ੍ਰਦੇਸ਼; ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਤਲਾਬ ’ਚ ਪਲਟੀ, 22 ਮੌਤਾਂ

ਉੱਤਰ ਪ੍ਰਦੇਸ਼; ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਤਲਾਬ ’ਚ ਪਲਟੀ, 22 ਮੌਤਾਂ

ਹਾਦਸਾ ਪੀੜਤਾਂ ਨੂੰ ਐਂਬੂਲੈਂਸ ਵਿੱਚ ਬਿਠਾਉਂਦੇ ਹੋਏ ਰਾਹਤ ਕਰਮੀ।

ਕਾਨਪੁਰ, 1 ਅਕਤੂਬਰ

ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ’ਚ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਦੇ ਤਲਾਬ ’ਚ ਪਲਟਣ ਕਾਰਨ 22 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ’ਚ 11 ਬੱਚੇ ਅਤੇ 11 ਮਹਿਲਾਵਾਂ ਸ਼ਾਮਲ ਹਨ। ਕੋਰਥਾ ਪਿੰਡ ਦੇ ਸਾਰੇ ਵਸਨੀਕ ਫਤਹਿਪੁਰ ਦੇ ਚੰਦਰਿਕਾ ਦੇਵੀ ਮੰਦਰ ’ਚ ਦਰਸ਼ਨਾਂ ਲਈ ਗਏ ਸਨ। ਟਰਾਲੀ ’ਚ 40 ਵਿਅਕਤੀ ਸਵਾਰ ਸਨ। ਗੰਭੀਰਪੁਰ ਅਤੇ ਸਾਧ ਪਿੰਡਾਂ ਵਿਚਕਾਰ ਸੜਕ ਕੰਢੇ ਸੰਤੁਲਨ ਵਿਗੜਨ ਕਾਰਨ ਟਰੈਕਟਰ-ਟਰਾਲੀ ਤਲਾਬ ’ਚ ਪਲਟ ਗਈ। ਲਾਸ਼ਾਂ ਨੂੰ ਕੱਢਣ ਲਈ ਪੁਲੀਸ ਅਤੇ ਹੋਰ ਅਧਿਕਾਰੀ ਕੋਸ਼ਿਸ਼ਾਂ ਕਰ ਰਹੇ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। -ਪੀਟੀਆਈ

ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਲਿਆਉਣ ਮੌਕੇ ਇਕੱਠੇ ਹੋਏ ਪੁਲੀਸ ਮੁਲਾਜ਼ਮ ਤੇ ਲੋਕ। -ਫੋਟੋ: ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All