ਲਲਿਤਪੁਰ, 3 ਅਕਤੂਬਰ
ਉੱਤਰ ਪ੍ਰਦੇਸ਼ ਦੇ ਲਲਿਤਪੁਰ ਵਿੱਚ ਅੱਜ ਤੇਜ਼ ਰਫ਼ਤਾਰ ਕਾਰ ਵੱਲੋਂ ਦਰੜਨ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋਇਆ ਹੈ। ਬਾਰ ਥਾਣੇ ਦੇ ਐੱਸਐੱਸਓ ਨੇ ਦੱਸਿਆ ਕਿ ਇਹ ਘਟਨਾ ਲਲਿਤਪੁਰ ਦੇ ਬਾਰ ਇਲਾਕੇ ਵਿੱਚ ਵਾਪਰੀ। ਮ੍ਰਿਤਕਾਂ ਦੀ ਪਛਾਣ ਤਾਜਉਦਦੀਨ (65) ਅਤੇ ਸੌਰਵ ਅਲੀ (65) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਰ ਕਬਜ਼ੇ ਵਿੱਚ ਲੈ ਲਈ ਗਈ ਹੈ ਅਤੇ ਹਾਦਸੇ ਤੋਂ ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।