ਹਰਿਦੁਆਰ, 16 ਮਾਰਚ
ਉਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਵਾਨ ਰਾਮ ਅਤੇ ਕ੍ਰਿਸ਼ਨ ਦਾ ਅਵਤਾਰ ਮੰਨਿਆ ਜਾਵੇਗਾ। ਹੰਸ ਫਾਊਂਡੇਸ਼ਨ ਵੱਲੋਂ ਕਰਵਾਏ ‘ਨੇਤਰ ਕੁੰਭ’ ਵਿਚ ਬੋਲਦਿਆਂ ਸ੍ਰੀ ਰਾਵਤ ਨੇ ਕਿਹਾ, ” ਜਿਸ ਤਰੀਕੇ ਨਾਲ ਲੋਕ ਦੁਆਪਰ ਅਤੇ ਤ੍ਰੇਤਾ ਯੁੱਗ ਵਿਚ ਭਗਵਾਨ ਰਾਮ ਅਤੇ ਕ੍ਰਿਸ਼ਨ ਨੂੰ ਉਨ੍ਹਾਂ ਦੇ ਕੰਮਾਂ ਕਰਕੇ ਰੱਬ ਮੰਨਣ ਲੱਗੇ ਸਨ, ਉਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਉਣ ਵਾਲੇ ਸਮੇਂ ਵਿੱਚ ਭਗਵਾਨ ਰਾਮ ਅਤੇ ਕ੍ਰਿਸ਼ਨ ਦਾ ਅਵਤਾਰ ਮੰਨਿਆ ਜਾਵੇਗਾ।” ਉਨ੍ਹਾਂ ਕਿਹਾ ਕਿ ਪਹਿਲਾਂ ਦੁਨੀਆਂ ਨੇ ਸ੍ਰੀ ਮੋਦੀ ਵੱਲ ਬਹੁਤਾ ਧਿਆਨ ਨਹੀਂ ਦਿੱਤਾ ਪਰ ਹੁਣ ਸੰਸਾਰ ਦੇ ਵੱਡੇ ਤੋਂ ਵੱਡੇ ਨੇਤਾ ਸ੍ਰੀ ਮੋਦੀ ਨਾਲ ਫੋਟੋ ਖਿਚਵਾਉਣ ਲਈ ਪੱਬਾਂ ਭਾਰ ਹੋ ਰਹੇ ਹਨ।