ਉੱਤਰਾਖੰਡ ਸਥਾਪਨਾ ਦਿਵਸ: ਪ੍ਰਧਾਨ ਮੰਤਰੀ ਵੱਲੋਂ 8260 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਉੱਤਰਾਖੰਡ ਵਿਚ 8260 ਕਰੋੜ ਰੁਪਏ ਦੀ ਲਾਗਤ ਵਾਲੇ ਕੁਝ ਪ੍ਰਾਜੈਕਟਾਂ ਦਾ ਉਦਘਾਟਨ ਤੇ ਕੁਝ ਦਾ ਨੀਹ ਪੱਥਰ ਰੱਖਿਆ। ਇਹ ਪ੍ਰੋਜੈਕਟ ਪੀਣ ਵਾਲੇ ਪਾਣੀ, ਸਿੰਚਾਈ, ਤਕਨੀਕੀ ਸਿੱਖਿਆ, ਊਰਜਾ, ਸ਼ਹਿਰੀ ਵਿਕਾਸ, ਖੇਡਾਂ ਅਤੇ ਹੁਨਰ ਵਿਕਾਸ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰਾਖੰਡ ਦੇ ਸਥਾਪਨਾ ਦਿਵਸ ਮੌਕੇ ਪ੍ਰਾਜੈਕਟਾਂ ਦੇ ਉਦਘਾਟਨ ਲਈ ਦੇਹਰਾਦੂਨ ਪਹੁੰਚਦੇ ਹੋਏ। ਫੋਟੋ: ਪੀਟੀਆਈ
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਉੱਤਰਾਖੰਡ ਵਿਚ 8260 ਕਰੋੜ ਰੁਪਏ ਦੀ ਲਾਗਤ ਵਾਲੇ ਕੁਝ ਪ੍ਰਾਜੈਕਟਾਂ ਦਾ ਉਦਘਾਟਨ ਤੇ ਕੁਝ ਦਾ ਨੀਹ ਪੱਥਰ ਰੱਖਿਆ। ਇਹ ਪ੍ਰੋਜੈਕਟ ਪੀਣ ਵਾਲੇ ਪਾਣੀ, ਸਿੰਚਾਈ, ਤਕਨੀਕੀ ਸਿੱਖਿਆ, ਊਰਜਾ, ਸ਼ਹਿਰੀ ਵਿਕਾਸ, ਖੇਡਾਂ ਅਤੇ ਹੁਨਰ ਵਿਕਾਸ ਸਮੇਤ ਕਈ ਮੁੱਖ ਖੇਤਰਾਂ ਨੂੰ ਪੂਰਾ ਕਰਦੇ ਹਨ।
ਪ੍ਰਧਾਨ ਮੰਤਰੀ ਵੱਲੋਂ ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਅਮਰੁਤ ਯੋਜਨਾ ਤਹਿਤ 23 ਜ਼ੋਨਾਂ ਲਈ ਦੇਹਰਾਦੂਨ ਜਲ ਸਪਲਾਈ ਕਵਰੇਜ, ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਇਲੈਕਟ੍ਰੀਕਲ ਸਬਸਟੇਸ਼ਨ, ਸਰਕਾਰੀ ਇਮਾਰਤਾਂ ਵਿੱਚ ਸੂਰਜੀ ਊਰਜਾ ਪਲਾਂਟ, ਨੈਨੀਤਾਲ ਦੇ ਹਲਦਵਾਨੀ ਸਟੇਡੀਅਮ ਵਿੱਚ ਐਸਟ੍ਰੋਟਰਫ ਹਾਕੀ ਗਰਾਊਂਡ ਆਦਿ ਸ਼ਾਮਲ ਹਨ। ਪ੍ਰਧਾਨ ਮੰਤਰੀ ਮੋਦੀ ਉੱਤਰਾਖੰਡ ਦੇ ਗਠਨ ਦੇ 25 ਸਾਲ ਪੂਰੇ ਹੋਣ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਦੇਹਰਾਦੂਨ ਆਏ ਹਨ।
Advertisement
Advertisement
Advertisement
×

