ਨਵੀਂ ਦਿੱਲੀ, 21 ਜਨਵਰੀ
ਉਤਰਾਖੰਡ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਸਾਬਕਾ ਮੰਤਰੀ ਹਰਕ ਸਿੰਘ ਰਾਵਤ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਭਾਜਪਾ ‘ਚੋਂ ਕੱਢ ਦਿੱਤਾ ਗਿਆ ਸੀ। ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ, ਸੂਬਾ ਸਕਰੀਨਿੰਗ ਕਮੇਟੀ ਦੇ ਪ੍ਰਧਾਨ ਅਵਿਨਾਸ਼ ਪਾਂਡੇ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗਣੇਸ਼ ਗੋਡਿਆਲ, ਪ੍ਰਦੇਸ਼ ਇੰਚਾਰਜ ਦੇਵੇਂਦਰ ਯਾਦਵ, ਵਿਧਾਇਕ ਦਲ ਦੇ ਨੇਤਾ ਪ੍ਰੀਤਮ ਸਿੰਘ ਅਤੇ ਕੁਝ ਹੋਰ ਨੇਤਾਵਾਂ ਦੀ ਮੌਜੂਦਗੀ ‘ਚ ਹਰਕ ਸਿੰਘ ਰਾਵਤ ਕਾਂਗਰਸ ਵਿੱਚ ਸ਼ਾਮਲ ਹੋਏ। ਹਰਕ ਸਿੰਘ ਰਾਵਤ ਦੇ ਨਾਲ ਉਨ੍ਹਾਂ ਦੀ ਨੂੰਹ ਅਨੁਕ੍ਰਿਤੀ ਵੀ ਕਾਂਗਰਸ ‘ਚ ਸ਼ਾਮਲ ਹੋ ਗਈ ਹੈ।