ਉੱਤਰਾਖੰਡ: ਹੈਲੀਕਾਪਟਰ ਬਚਾਅ ਕਾਰਜਾਂ ’ਚ ਜੁਟੇ
ਰੁਦਰਪ੍ਰਯਾਗ: ਉੱਤਰਾਖੰਡ ’ਚ ਕੇਦਰਾਨਾਥ ਮਾਰਗ ’ਤੇ ਮੋਹਲੇਧਾਰ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ ਫਸੇ ਸ਼ਰਧਾਲੂਆਂ ਨੂੰ ਸੁਰੱਖਿਅਤ ਕੱਢਣ ਲਈ ਹਵਾਈ ਸੈਨਾ ਦੇ ਚਿਨੂਕ ਅਤੇ ਐੱਮਆਈ17 ਹੈਲੀਕਾਪਟਰਾਂ ਦੀ ਮਦਦ ਲਈ ਜਾ ਰਹੀ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਵੀਰਵਾਰ...
Advertisement
ਰੁਦਰਪ੍ਰਯਾਗ:
ਉੱਤਰਾਖੰਡ ’ਚ ਕੇਦਰਾਨਾਥ ਮਾਰਗ ’ਤੇ ਮੋਹਲੇਧਾਰ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ ਫਸੇ ਸ਼ਰਧਾਲੂਆਂ ਨੂੰ ਸੁਰੱਖਿਅਤ ਕੱਢਣ ਲਈ ਹਵਾਈ ਸੈਨਾ ਦੇ ਚਿਨੂਕ ਅਤੇ ਐੱਮਆਈ17 ਹੈਲੀਕਾਪਟਰਾਂ ਦੀ ਮਦਦ ਲਈ ਜਾ ਰਹੀ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਵੀਰਵਾਰ ਸਵੇਰ ਤੋਂ ਸ਼ੁਰੂ ਹੋਏ ਬਚਾਅ ਕਾਰਜਾਂ ਮਗਰੋਂ ਪੰਜ ਹਜ਼ਾਰ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਉਧਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਧਾਮੀ ਨੂੰ ਫੋਨ ਕਰਕੇ ਸੂਬੇ ’ਚ ਚਲਾਏ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਜਾਣਕਾਰੀ ਲਈ। ਮੌਸਮ ਖ਼ਰਾਬ ਹੋਣ ਕਰਕੇ ਕੇਦਾਰਨਾਥ ਧਾਮ ਦੀ ਯਾਤਰਾ ਆਰਜ਼ੀ ਤੌਰ ’ਤੇ ਮੁਅੱਤਲ ਕਰ ਦਿੱਤੀ ਗਈ ਹੈ। -ਪੀਟੀਆਈ
Advertisement
Advertisement
×