ਚਮੋਲੀ (ਉਤਰਾਖੰਡ), 9 ਅਕਤੂਬਰ
ਉਤਰਾਖੰਡ ਦੇ ਚਮੋਲੀ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਭਾਰੀ ਬਰਫ਼ਬਾਰੀ ਕਾਰਨ ਇਸ ਦੇ ਕਿਵਾੜ ਬੰਦ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਰੁਕ ਗਈ ਹੈ। ਚਮੋਲੀ ਜ਼ਿਲ੍ਹੇ ਵਿੱਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਪੁਲੀਸ ਸੁਪਰਡੈਂਟ (ਐੱਸਪੀ) ਸ਼ਵੇਤਾ ਚੌਬੇ ਨੇ ਦੱਸਿਆ ਕਿ ਖੇਤਰ ਵਿੱਚ 2 ਫੁੱਟ ਤੋਂ ਵੱਧ ਬਰਫ਼ਬਾਰੀ ਹੋਈ ਹੈ। ਇਸ ਕਾਰਨ ਗੋਵਿੰਦਘਾਟ ਅਤੇ ਘੰਗੜੀਆ ਵਿਖੇ ਤੀਰਥ ਯਾਤਰਾ ਰੁਕ ਗਈ। ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰ ਜੀਤ ਬਿੰਦਰਾ ਨੇ 7 ਸਤੰਬਰ ਨੂੰ ਦੱਸਿਆ ਸੀ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬਾਅਦ ਦੁਪਹਿਰ 1 ਵਜੇ ਬੰਦ ਕਰ ਦਿੱਤੇ ਜਾਣਗੇ। 15,225 ਫੁੱਟ ਦੀ ਉਚਾਈ ‘ਤੇ ਸਥਿਤ ਇਸ ਗੁਰਦੁਆਰੇ ‘ਚ 2 ਲੱਖ ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ।