ਉੱਤਰਕਾਸ਼ੀ: 10 ਹੋਰ ਲਾਸ਼ਾਂ ਮਿਲੀਆਂ : The Tribune India

ਉੱਤਰਕਾਸ਼ੀ: 10 ਹੋਰ ਲਾਸ਼ਾਂ ਮਿਲੀਆਂ

ਉੱਤਰਕਾਸ਼ੀ: 10 ਹੋਰ ਲਾਸ਼ਾਂ ਮਿਲੀਆਂ

ਉੱਤਰਕਾਸ਼ੀ, 7 ਅਕਤੂਬਰ

ਨਹਿਰੂ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਮੁਤਾਬਕ ਬਰਫ਼ ਦੇ ਤੋਦੇ ਡਿੱਗਣ ਵਾਲੀ ਥਾਂ ਤੋਂ 10 ਹੋਰ ਲਾਸ਼ਾਂ ਮਿਲੀਆਂ ਹਨ। ਦਰੋਪਦੀ ਕਾ ਡੰਡਾ-2 ਚੋਟੀ ਸਰ ਕਰਨ ਮਗਰੋਂ ਆਪਣੇ ਟਿਕਾਣੇ ’ਤੇ ਪਰਤ ਰਹੇ ਪਰਬਤਾਰੋਹੀ ਬਰਫ਼ੀਲੇ ਤੂਫ਼ਾਨ ’ਚ ਘਿਰ ਗਏ ਸਨ। ਹੁਣ ਤੱਕ 26 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਹਰਸਿਲ ’ਚ ਫ਼ੌਜੀ ਹੈਲੀਪੈਡ ਤੋਂ ਦੋ ਚੀਤਾ ਹੈਲੀਕਾਪਟਰ ਲਾਪਤਾ ਲੋਕਾਂ ਦੀ ਭਾਲ ਲਈ ਰਵਾਨਾ ਹੋਏ। ਤਿੰਨ ਲਾਸ਼ਾਂ ਵੀਰਵਾਰ ਦੇਰ ਸ਼ਾਮ ਅਤੇ ਸੱਤ ਹੋਰ ਅੱਜ ਮਿਲੀਆਂ ਹਨ। ਇੰਸਟੀਚਿਊਟ ਨੇ ਕਿਹਾ ਹੈ ਕਿ 24 ਲਾਸ਼ਾਂ ਸਿਖਿਆਰਥੀ ਪਰਬਤਾਰੋਹੀਆਂ ਅਤੇ ਦੋ ਇੰਸਟ੍ਰਕਰਟਰਾਂ ਦੀਆਂ ਹਨ। ਉਨ੍ਹਾਂ ਮੁਤਾਬਕ ਤਿੰਨ ਸਿਖਿਆਰਥੀ ਅਜੇ ਵੀ ਲਾਪਤਾ ਹਨ। ਮੌਸਮ ਖ਼ਰਾਬ ਹੋਣ ਕਰਕੇ ਚਾਰ ਲਾਸ਼ਾਂ ਨੂੰ ਮਾਟਲੀ ਤੋਂ ਹਰਸਿਲ ਹੈਲੀਪੈਡ ’ਤੇ ਲਿਆਂਦਾ ਗਿਆ ਜਿਥੋਂ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਉੱਤਰਕਾਸ਼ੀ ਭੇਜਿਆ ਗਿਆ। ਸਾਰੀਆਂ ਲਾਸ਼ਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1500 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਸ਼ਹਿਰ

View All