DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਉੱਤਰਕਾਸ਼ੀ: ਲਾਪਤਾ ਵਿਅਕਤੀਆਂ ਦੀ ਭਾਲ ਲਈ ਰਾਹਤ ਕਾਰਜ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਧਾਮੀ ਨਾਲ ਗੱਲਬਾਤ ਕਰਦਿਆਂ ਸਥਿਤੀ ਦਾ ਜਾਇਜ਼ਾ ਲਿਆ
  • fb
  • twitter
  • whatsapp
  • whatsapp
Advertisement

ਉੱਤਰਕਾਸ਼ੀ ਵਿੱਚ ਬੀਤੇ ਦਿਨ ਵਾਪਰੀ ਬੱਦਲ ਫਟਣ ਦੀ ਘਟਨਾ ਤੋਂ ਬਾਅਦ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਉਧਰ ਬਚਾਅ ਕਰਮੀਆਂ ਨੇ ਬੁੱਧਵਾਰ ਨੂੰ ਧਰਾਲੀ ਵਿੱਚ ਹੜ੍ਹ ਦੇ ਪੀੜਤਾਂ ਦੀ ਭਾਲ ਲਈ ਆਪਣੀਆਂ ਕਾਰਵਾਈਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ।

ਮੰਗਲਵਾਰ ਦੁਪਹਿਰ ਨੂੰ ਆਏ ਅਚਾਨਕ ਹੜ੍ਹ ਕਾਰਨ ਖੂਬਸੂਰਤ ਧਰਾਲੀ ਪਿੰਡ ਦਾ ਲਗਪਗ ਅੱਧਾ ਹਿੱਸਾ ਤਬਾਹ ਹੋ ਗਿਆ। ਇਹ ਪਿੰਡ ਗੰਗੋਤਰੀ ਦੇ ਰਸਤੇ ’ਤੇ ਮੁੱਖ ਪੜਾਅ ਹੈ, ਜਿੱਥੋਂ ਗੰਗਾ ਨਦੀ ਨਿਕਲਦੀ ਹੈ। ਬੱਦਲ ਫਟਣ ਤੋਂ ਬਾਅਦ ਆਏ ਇਸ ਅਚਾਨਕ ਹੜ੍ਹ ਵਿੱਚ ਹੁਣ ਤੱਕ ਚਾਰ ਮੌਤਾਂ ਦੀ ਪੁਸ਼ਟੀ ਹੋਈ ਹੈ। ਲਗਭਗ 130 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

Advertisement

ਜਾਣਕਾਰੀ ਅਨੁਸਾਰ ਮਲਬੇ ਵਿੱਚੋਂ ਅਜੇ ਤੱਕ ਇੱਕ ਵੀ ਲਾਸ਼ ਨਹੀਂ ਕੱਢੀ ਜਾ ਸਕੀ ਹੈ। ਭਾਰਤੀ ਫੌਜ ਨੇ ਫਸੇ ਹੋਏ ਲੋਕਾਂ ਦੀ ਭਾਲ ਲਈ ਆਪਣੇ ਐਮਆਈ-17 (MI-17) ਅਤੇ ਚਿਨੂਕ (Chinook) ਹੈਲੀਕਾਪਟਰਾਂ ਨੂੰ ਤਾਇਨਾਤ ਕੀਤਾ ਹੈ।

ਇਸ ਹੜ੍ਹ ਵਿਚ ਘੱਟੋ-ਘੱਟ 60 ਲੋਕਾਂ ਦੇ ਲਾਪਤਾ ਹੋਣ ਬਾਰੇ ਕਿਹਾ ਜਾ ਰਿਹਾ ਹੈ, ਪਰ ਇਹ ਗਿਣਤੀ ਵੱਧ ਹੋਣ ਦੀ ਸੰਭਾਵਨਾ ਹੈ, ਕਿਉਂਕਿ ਜਦੋਂ ਇਹ ਦੁਖਾਂਤ ਵਾਪਰਿਆ ਤਾਂ ਧਰਾਲੀ ਪਿੰਡ ਵਿੱਚ 'ਹਰ ਦੂਧ' ਮੇਲੇ ਲਈ ਬਹੁਤ ਸਾਰੇ ਲੋਕ ਇਕੱਠੇ ਹੋਏ ਸਨ।

ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਮਨੀਸ਼ ਸ਼੍ਰੀਵਾਸਤਵ ਨੇ ਦੱਸਿਆ ਕਿ ਲਾਪਤਾ ਲੋਕਾਂ ਵਿੱਚ 11 ਫੌਜੀ ਵੀ ਸ਼ਾਮਲ ਹਨ। 14 ਰਾਜ ਰਾਈਫਲਜ਼ (Raj Rif) ਦੇ ਕਮਾਂਡਿੰਗ ਅਫਸਰ ਕਰਨਲ ਹਰਸ਼ਵਰਧਨ, 150 ਫੌਜੀਆਂ ਦੀ ਟੀਮ ਨਾਲ ਰਾਹਤ ਅਤੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ।

ਸ਼੍ਰੀਵਾਸਤਵ ਨੇ ਕਿਹਾ ਕਿ ਆਪਣੇ ਫੌਜੀਆਂ ਦੇ ਲਾਪਤਾ ਹੋਣ ਅਤੇ ਬੇਸ ਨੂੰ ਨੁਕਸਾਨ ਪਹੁੰਚਣ ਦੇ ਬਾਵਜੂਦ, ਟੀਮ ਪੂਰੇ ਹੌਸਲੇ ਅਤੇ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਗੱਲ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ X 'ਤੇ ਪੋਸਟ ਕੀਤਾ, ‘‘ਮੈਂ ਉੱਤਰਕਾਸ਼ੀ ਦੇ ਧਾਰਲੀ ਵਿੱਚ ਇਸ ਦੁਖਾਂਤ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ। ਇਸ ਦੇ ਨਾਲ ਹੀ, ਮੈਂ ਸਾਰੇ ਪੀੜਤਾਂ ਦੀ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਮੁੱਖ ਮੰਤਰੀ ਪੁਸ਼ਕਰ ਧਾਮੀ ਨਾਲ ਗੱਲ ਕੀਤੀ ਹੈ ਅਤੇ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਹੈ।’’
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਹਰ ਜ਼ਰੂਰੀ ਕੇਂਦਰੀ ਸਹਾਇਤਾ ਦਾ ਭਰੋਸਾ ਦਿੱਤਾ ਅਤੇ NDRF ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਟੀਮਾਂ ਦੀ ਤਾਇਨਾਤੀ ਦੇ ਨਿਰਦੇਸ਼ ਦਿੱਤੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਸਹਾਇਤਾ ਦਿੱਤੀ ਅਤੇ ਸੀਐੱਮ ਧਾਮੀ ਨਾਲ ਫ਼ੋਨ ’ਤੇ ਗੱਲ ਕੀਤੀ।
Advertisement
×