ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਚੋਣ ਪੈਨਲ ਨੂੰ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵਿਚ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਿਹਾ ਹੈ।
ਅਦਾਲਤ ਨੇ ਕਿਹਾ ਕਿ ਟ੍ਰਿਬਿਊਨਲ ਦੀ ਕੰਮ ਕਰਨ ਦੀ ਸਮਰੱਥਾ ਪ੍ਰਭਾਵਿਤ ਹੋ ਰਹੀ ਹੈ। ਅਦਾਲਤ ਦੇ ਬੈਂਚ ਨੇ ਕਿਹਾ ਕਿ ਪ੍ਰਕਿਰਿਆ ਤੇਜ਼ ਕੀਤੀ ਜਾਵੇ ਤਾਂ ਕਿ ਸਮੇਂ ਸਿਰ ਨਿਯੁਕਤੀ ਪੱਤਰ ਸੌਂਪੇ ਜਾ ਸਕਣ। ਅਦਾਲਤ ਨੇ ਨਾਲ ਹੀ ਕਿਹਾ ਕਿ ਆਸ ਹੈ ਕਿ ਨਿਆਂਇਕ ਮੈਂਬਰਾਂ ਦੀ ਚੋਣ ਵੀ ਤੇਜ਼ੀ ਨਾਲ ਕੀਤੀ ਜਾਵੇਗੀ। -ਪੀਟੀਆਈ