ਨਵੀਂ ਦਿੱਲੀ, 18 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਥਾਨਕ ਪੱਧਰ ਉਤੇ ਕੰਟੇਨਮੈਂਟ ਜ਼ੋਨ ਬਣਾਉਣ, ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਕਰੋਨਾ ਟੈਸਟਿੰਗ ਦੇ ਦਾਇਰੇ ਹੇਠ ਲਿਆ ਕੇ ਤੇ ਕਰੋਨਾ ਬਾਰੇ ਸਥਾਨਕ ਪ੍ਰਸ਼ਾਸਨ ਨੂੰ ਪੂਰੀ ਜਾਣਕਾਰੀ ਦੇਣ ਨਾਲ ਕਰੋਨਾ ਮਹਾਮਾਰੀ ਉਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਨੌਂ ਰਾਜਾਂ ਦੇ 46 ਜ਼ਿਲ੍ਹਾ ਮੈਜਿਸਟਰੇਟਾਂ ਨਾਲ ਅੱਜ ਆਨਲਾਈਨ ਮੀਟਿੰਗ ਕੀਤੀ ਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਕਰੋਨਾ ਕੰਮਾਂ ਬਾਰੇ ਫੀਡਬੈਕ ਮੰਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇ ਉਨ੍ਹਾਂ ਨੂੰ ਲਗਦਾ ਹੈ ਕਿ ਨੀਤੀ ਵਿਚ ਬਦਲਾਅ ਲਿਆਉਣ ਦੀ ਜ਼ਰੂਰਤ ਹੈ ਤਾਂ ਉਹ ਨਿਰਸੰਕੋਚ ਆਪਣੀ ਰਾਏ ਦੇਣ। ਸ੍ਰੀ ਮੋਦੀ ਨੇ ਕਿਹਾ ਕਿ ਟੀਕਾਕਰਨ ਨਾਲ ਕਰੋਨਾ ਉਤੇ ਕਾਬੂ ਪਾਇਆ ਜਾ ਸਕਦਾ ਹੈ ਤੇ ਇਨ੍ਹਾਂ ਟੀਕਿਆਂ ਦੀ ਸਪਲਾਈ ਵਧਾਉਣ ਲਈ ਜੰਗੀ ਪੱਧਰ ਉਤੇ ਕੰਮ ਕੀਤੇ ਜਾ ਰਹੇ ਹਨ।-ਪੀਟੀਆਈ