ਕਟੜਾ ਵਿੱਚ ਭਾਰੀ ਮੀਂਹ ਕਾਰਨ ਵੈਸ਼ਨੋ ਦੇਵੀ ਯਾਤਰਾ ਚੌਥੇ ਦਿਨ ਵੀ ਮੁਅੱਤਲ
ਜੰਮੂ-ਕਸ਼ਮੀਰ ਦੇ ਕਟੜਾ ਖੇਤਰ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਪਿਆ, ਜਿਸ ਕਾਰਨ ਵੈਸ਼ਨੋ ਦੇਵੀ ਤੀਰਥ ਯਾਤਰਾ ਚੌਥੇ ਦਿਨ ਵੀ ਮੁਅੱਤਲ ਰਹੀ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਏ ਭੂ-ਖਿਸਕਣ ਕਾਰਨ 34 ਲੋਕਾਂ ਦੀ ਮੌਤ ਹੋ ਗਈ ਸੀ ਅਤੇ 20 ਜ਼ਖਮੀ ਹੋ ਗਏ ਸਨ।
ਯਾਤਰਾ ਦਾ ਪ੍ਰਬੰਧ ਕਰਨ ਵਾਲੀ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (ਐੱਸਐੱਮਵੀਡੀਐੱਸਬੀ) ਨੇ ਮੰਗਲਵਾਰ ਨੂੰ ਯਾਤਰਾ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਸੀ। ਇੱਕ ਅਧਿਕਾਰੀ ਨੇ ਕਿਹਾ, ‘‘ਮੌਸਮ ਦੇ ਹਾਲਾਤ ਅਜੇ ਵੀ ਖਰਾਬ ਹਨ, ਇਸ ਲਈ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਯਾਤਰਾ ਨੂੰ ਮੁਅੱਤਲ ਰੱਖਣ ਦਾ ਫੈਸਲਾ ਕੀਤਾ ਗਿਆ ਹੈ।’’
ਕਟੜਾ ਅਤੇ ਤ੍ਰਿਕੁਟਾ ਪਹਾੜੀਆਂ ਵਿੱਚ ਸ਼ੁੱਕਰਵਾਰ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਹੈ। ਬੱਦਲ ਫਟਣ ਕਾਰਨ ਹੋਇਆ। ਸ਼ਰਾਈਨ ਬੋਰਡ ਨੇ ਮੌਸਮ ਸਲਾਹ ਨੂੰ ਨਜ਼ਰਅੰਦਾਜ਼ ਕਰਦਿਆਂ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਦੀ ਕੀਮਤ ’ਤੇ ਯਾਤਰਾ ਜਾਰੀ ਰੱਖਣ ਦੇ ਦੋਸ਼ਾਂ ਦਾ ਖੰਡਨ ਕੀਤਾ ਹੈ। ਬੋਰਡ ਨੇ ਦਾਅਵਾ ਕੀਤਾ ਕਿ ਭੂ-ਖਿਸਕਣ ਵਾਲੇ ਬੱਦਲ ਫਟਣ ਤੋਂ ਪਹਿਲਾਂ 26 ਅਗਸਤ ਨੂੰ ਦੁਪਹਿਰ ਨੂੰ ਹੀ ਯਾਤਰਾ ਮੁਅੱਤਲ ਕਰ ਦਿੱਤੀ ਗਈ ਸੀ। ਬੋਰਡ ਨੇ ਵੀਰਵਾਰ ਰਾਤ ਨੂੰ ਇੱਕ ਬਿਆਨ ਵਿੱਚ ਕਿਹਾ, ‘‘ਖਾਸ ਮੌਸਮ ਸਲਾਹ ਜਾਰੀ ਹੋਣ 'ਤੇ ਇਸ ਟਰੈਕ ’ਤੇ ਯਾਤਰਾ 26 ਅਗਸਤ ਨੂੰ ਦੁਪਹਿਰ 12 ਵਜੇ ਤੱਕ ਮੁਅੱਤਲ ਕਰ ਦਿੱਤੀ ਗਈ ਸੀ।’’