ਵੈਸ਼ਨੋ ਦੇਵੀ ਯਾਤਰਾ 5-7 ਅਕਤੂਬਰ ਤੱਕ ਮੁਅੱਤਲ
ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ੁੱਕਰਵਾਰ ਰਾਤ ਨੂੰ ਭਾਰਤ ਮੌਸਮ ਵਿਗਿਆਨ ਵਿਭਾਗ (IMD) ਵੱਲੋਂ ਜਾਰੀ ਕੀਤੀ ਗਈ ਖਰਾਬ ਮੌਸਮ ਬਾਰੇ ਐਡਵਾਈਜ਼ਰੀ ਨੂੰ ਦੇਖਦਿਆਂ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਤ੍ਰਿਕੁਟਾ ਪਹਾੜੀਆਂ ’ਤੇ ਸਥਿਤ ਵੈਸ਼ਨੋ ਦੇਵੀ ਤੀਰਥ ਯਾਤਰਾ ਨੂੰ 5...
Advertisement
ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸ਼ੁੱਕਰਵਾਰ ਰਾਤ ਨੂੰ ਭਾਰਤ ਮੌਸਮ ਵਿਗਿਆਨ ਵਿਭਾਗ (IMD) ਵੱਲੋਂ ਜਾਰੀ ਕੀਤੀ ਗਈ ਖਰਾਬ ਮੌਸਮ ਬਾਰੇ ਐਡਵਾਈਜ਼ਰੀ ਨੂੰ ਦੇਖਦਿਆਂ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਤ੍ਰਿਕੁਟਾ ਪਹਾੜੀਆਂ ’ਤੇ ਸਥਿਤ ਵੈਸ਼ਨੋ ਦੇਵੀ ਤੀਰਥ ਯਾਤਰਾ ਨੂੰ 5 ਤੋਂ 7 ਅਕਤੂਬਰ ਤੱਕ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨਰਾਤਿਆਂ ਦੌਰਾਨ 1.70 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਵੈਸ਼ਨੋ ਦੇਵੀ ਮੰਦਰ ’ਚ ਮੱਥਾ ਟੇਕਿਆ ਸੀ ਅਤੇ ਯਾਤਰਾ ਸੁਚਾਰੂ ਢੰਗ ਨਾਲ ਚੱਲ ਰਹੀ ਸੀ। ਸ਼ਰਾਈਨ ਬੋਰਡ ਨੇ 'ਐਕਸ' (X) 'ਤੇ ਇੱਕ ਪੋਸਟ ਵਿੱਚ ਕਿਹਾ, ‘ਭਾਰਤ ਮੌਸਮ ਵਿਗਿਆਨ ਵਿਭਾਗ ਵੱਲੋਂ ਜਾਰੀ ਕੀਤੀ ਗਈ ਖਰਾਬ ਮੌਸਮ ਦੀ ਐਡਵਾਈਜ਼ਰੀ ਦੇ ਮੱਦੇਨਜ਼ਰ ਵੈਸ਼ਨੋ ਦੇਵੀ ਯਾਤਰਾ 5 ਤੋਂ 7 ਅਕਤੂਬਰ ਤੱਕ ਮੁਅੱਤਲ ਰਹੇਗੀ।’ ਉਨ੍ਹਾਂ ਕਿਹਾ ਕਿ ਯਾਤਰਾ 8 ਅਕਤੂਬਰ ਨੂੰ ਮੁੜ ਸ਼ੁਰੂ ਹੋਵੇਗੀ ਅਤੇ ਸ਼ਰਧਾਲੂ ਅਧਿਕਾਰਤ ਚੈਨਲਾਂ ਰਾਹੀਂ ਅਪਡੇਟ ਰਹਿ ਸਕਦੇ ਹਨ।
Advertisement
Advertisement
×