ਮੁੰਬਈ: ਬਰਖ਼ਾਸਤ ਪੁਲੀਸ ਅਧਿਕਾਰੀ ਸਚਿਨ ਵਜ਼ੇ ਨੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਏ ਕਮੇਟੀ ਦੇ ਦੋ ਹੁਕਮਾਂ ਨੂੰ ਬੰਬੇ ਹਾਈ ਕੋਰਟ ’ਚ ਚੁਣੌਤੀ ਦੇਣ ਵਾਲੀ ਆਪਣੀ ਪਟੀਸ਼ਨ ਬਿਨਾਂ ਸ਼ਰਤ ਵਾਪਸ ਲੈ ਲਈ ਹੈ। ਵਜ਼ੇ ਇਸ ਸਮੇਂ ਐਂਟੀਲੀਆ ਬੰਬ ਬਰਾਮਦਗੀ ਅਤੇ ਕਾਰੋਬਾਰੀ ਮਨਸੁਖ ਹੀਰੇਨ ਦੀ ਹੱਤਿਆ ਦੇ ਕੇਸ ’ਚ ਜੇਲ੍ਹ ’ਚ ਬੰਦ ਹੈ। ਜਸਟਿਸ ਗੌਤਮ ਪਟੇਲ ਅਤੇ ਮਾਧਵ ਜਾਮਦਾਰ ਦੇ ਡਿਵੀਜ਼ਨ ਬੈਂਚ ਨੇ ਸਾਬਕਾ ਪੁਲੀਸ ਕਰਮੀ ਵੱਲੋਂ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਆਪਣੀ ਅਰਜ਼ੀ ’ਚ ਸਾਰੇ ਦਸਤਾਵੇਜ਼ ਜਮ੍ਹਾਂ ਨਾ ਕਰਾਉਣ ’ਤੇ ਨਾਰਾਜ਼ਗੀ ਜਤਾਈ ਸੀ। -ਪੀਟੀਆਈ