ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਾਰਾਣਸੀ: ਪਾਰਕਿੰਗ ’ਚ ਅੱਗ ਲੱਗਣ ਕਾਰਨ 150 ਵਾਹਨ ਸੜ ਕੇ ਸੁਆਹ

ਵਾਰਾਣਸੀ: ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਦੇਰ ਰਾਤ ਅੱਗ ਲੱਗਣ ਕਾਰਨ 150 ਤੋਂ ਵੱਧ ਦੋਪਹੀਆ ਵਾਹਨ ਸੜ ਕੇ ਸੁਆਹ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪਲੇਟਫਾਰਮ...
Advertisement

ਵਾਰਾਣਸੀ:

ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਦੇਰ ਰਾਤ ਅੱਗ ਲੱਗਣ ਕਾਰਨ 150 ਤੋਂ ਵੱਧ ਦੋਪਹੀਆ ਵਾਹਨ ਸੜ ਕੇ ਸੁਆਹ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਪਲੇਟਫਾਰਮ ਨੰਬਰ ਇੱਕ ਨੇੜਲੀ ਪਾਰਕਿੰਗ ਵਿੱਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਰੇਲਵੇ ਸੁਰੱਖਿਆ ਬਲ (ਆਰਪੀਐੱਫ) ਅਤੇ ਸਰਕਾਰੀ ਰੇਲਵੇ ਪੁਲੀਸ ਦੇ ਨਾਲ ਫਾਇਰ ਵਿਭਾਗ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਵਧੀਕ ਡਿਵੀਜ਼ਨਲ ਰੇਲਵੇ ਮੈਨੇਜਰ ਲਾਲਜੀ ਚੌਧਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ। -ਪੀਟੀਆਈ

Advertisement

Advertisement