ਨਵੀਂ ਦਿੱਲੀ, 20 ਨਵੰਬਰ
ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਕਿਹਾ ਕਿ ਸਰਕਾਰ ਨੂੰ ਦੇਸ਼ ਦੇ ਹਿੱਤ ਵਿੱਚ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਦੇਣ ਦੀ ਕਿਸਾਨਾਂ ਦੀ ਮੰਗ ਮੰਨ ਲੈਣੀ ਚਾਹੀਦੀ ਹੈ। ਲਖੀਮਪੁਰ ਖੀਰੀ ਘਟਨਾ ਜਮਹੂਰੀਅਤ ’ਤੇ ਕਾਲਖ਼ ਹੈ। ਇਸ ਲਈ ਮਾਮਲੇ ਨਾਲ ਸਬੰਧਤ ਕੇਂਦਰੀ ਮੰਤਰੀ ਵਿਰੁਧ ਕਾਰਵਾਈ ਕਰਨੀ ਚਾਹੀਦੀ ਹੈ ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਸਿਆਸਤ ਤੋਂ ਪ੍ਰੇਰਿਤ ਸਾਰੇ ਝੂਠੇ ਕੇਸ ਵਾਪਸ ਲਏ ਜਾਣ।