ਮੁੰਬਈ: ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਬੰਬੇ ਹਾਈ ਕੋਰਟ ਨੂੰ ਦੱਸਿਆ ਕਿ ਮੁੰਬਈ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਐਲਗਾਰ ਪ੍ਰੀਸ਼ਦ ਮਾਮਲੇ ’ਚ ਦੋਸ਼ੀ ਕਵੀ ਤੇ ਕਾਰਕੁਨ ਵਰਵਰਾ ਰਾਓ ਨਵੀ ਮੁੰਬਈ ਦੀ ਤਲੋਜਾ ਜੇਲ੍ਹ ’ਚ ਵਾਪਸ ਭੇਜੇ ਜਾਣ ਲਈ ਕਾਫੀ ਹੱਦ ਤੱਕ ਤੰਦਰੁਸਤ ਹਨ। ਐੱਨਆਈਏ ਵੱਲੋਂ ਪੇਸ਼ ਹੋਏ ਵਧੀਕ ਸੌਲੀਸਿਟਰ ਜਨਰਲ ਅਨਿਲ ਸਿੰਘ ਨੇ ਜਸਟਿਸ ਐੱਸਐੱਸ ਸ਼ਿੰਦੇ ਤੇ ਜਸਟਿਸ ਐੱਮਐੱਸ ਕਾਰਨਿਕ ਦੇ ਬੈਂਚ ਨੂੰ ਇਹ ਜਾਣਕਾਰੀ ਦਿੱਤੀ। ਉੱਧਰ ਵਰਵਰਾ ਰਾਓ ਦੀ ਪਤਨੀ ਹੇਮਲਤਾ ਨੇ ਸਿਹਤ ਦੇ ਆਧਾਰ ’ਤੇ ਉਨ੍ਹਾਂ ਦੀ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਰੱਖੀ ਹੈ ਜਿਸ ’ਤੇ 21 ਦਸੰਬਰ ਨੂੰ ਸੁਣਵਾਈ ਹੋਣੀ ਹੈ। -ਪੀਟੀਆ