ਮੁੰਬਈ: ਇੱਥੋਂ ਦੀ ਇੱਕ ਵਿਸ਼ੇਸ਼ ਅਦਾਲਤ ਨੇ ਐਲਗਾਰ ਪਰਿਸ਼ਦ-ਮਾਓਵਾਦੀ ਸਬੰਧ ਕੇਸ ’ਚ ਕਥਿਤ ਦੋਸ਼ੀ ਪੀ. ਵਰਵਰਾ ਰਾਓ ਨੂੰ ਮੁੰਬਈ ਵਿੱਚ ਰਹਿਣ ਤੇ ਅਦਾਲਤ ਦੀ ਆਗਿਆ ਤੋਂ ਬਿਨਾਂ ਸ਼ਹਿਰ ਨਾ ਛੱਡਣ ਦੀ ਹਦਾਇਤ ਕੀਤੀ ਹੈ। ਅਦਾਲਤ ਨੇ ਸ੍ਰੀ ਰਾਓ ਨੂੰ ਕੁਝ ਸਮਾਂ ਪਹਿਲਾਂ ਮੈਡੀਕਲ ਆਧਾਰ ’ਤੇ ਜ਼ਮਾਨਤ ਦਿੱਤੀ ਸੀ। ਹੁਣ ਅਦਾਲਤ ਨੇ ਉਨ੍ਹਾਂ ’ਤੇ ਇੱਥੇ ਆਪਣੀ ਰਿਹਾਇਸ਼ ’ਤੇ ਲੋਕਾਂ ਨੂੰ ਇਕੱਤਰ ਕਰਨ ’ਤੇ ਵੀ ਰੋਕ ਲਾ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ’ਤੇ ਕਿਸੇ ਵੀ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਨਾ ਹੋਣ ਤੇ ਉਨ੍ਹਾਂ ਨੂੰ ਮਾਮਲੇ ਦੇ ਕਿਸੇ ਵੀ ਸਹਿ-ਮੁਲਜ਼ਮ ਨਾਲ ਸੰਪਰਕ ਨਾ ਕਰਨ ਦੀ ਹਦਾਇਤ ਵੀ ਕੀਤੀ ਹੈ। ਸਰਵਉੱਚ ਅਦਾਲਤ ਨੇ 10 ਅਗਸਤ ਨੂੰ ਸ੍ਰੀ ਰਾਓ ਨੂੰ ਜ਼ਮਾਨਤ ਦਿੱਤੀ ਸੀ। -ਪੀਟੀਆਈ