ਨਵੀਂ ਦਿੱਲੀ, 5 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਯੂਕੇ ਨੂੰ ਪਿਛਾਂਹ ਧੱਕ ਕੇ ਵਿਸ਼ਵ ਦਾ ਪੰਜਵਾਂ ਸਭ ਤੋਂ ਵੱਡਾ ਅਰਥਚਾਰਾ ਬਣਨਾ ਬਹੁਤ ਖਾਸ ਹੈ ਕਿਉਂਕਿ ਭਾਰਤ ਨੇ ਉਨ੍ਹਾਂ ਲੋਕਾਂ ਨੂੰ ਪਿੱਛੇ ਛੱਡਿਆ ਹੈ, ਜਿਨ੍ਹਾਂ 250 ਸਾਲਾਂ ਤੱਕ ਸਾਡੇ ’ਤੇ ਰਾਜ ਕੀਤਾ। ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਵੱਲੋਂ ਜਾਰੀ ਅਨੁਮਾਨਾਂ ਮੁਤਾਬਕ ਭਾਰਤ, ਯੂਕੇ ਤੋਂ ਪਾਰ ਪਾਉਂਦਿਆਂ ਵਿਸ਼ਵ ਦਾ ਪੰਜਵਾਂ ਸਭ ਤੋਂ ਵੱਡਾ ਅਰਥਚਾਰਾ ਬਣ ਗਿਆ ਹੈ। ਇਸ ਸੂਚੀ ਵਿੱਚ ਭਾਰਤ ਤੋਂ ਅੱਗੇ ਹੁਣ ਅਮਰੀਕਾ, ਚੀਨ, ਜਾਪਾਨ ਤੇ ਜਰਮਨੀ ਹਨ। ਪ੍ਰਧਾਨ ਇਥੇ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਦੇ ਰੂਬਰੂ ਹੋਣ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।