DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Veteran actor-filmmaker Manoj Kumar dies ਉੱਘੇ ਅਦਾਕਾਰ ਤੇ ਫ਼ਿਲਮਸਾਜ਼ ਮਨੋਜ ਕੁਮਾਰ ਦਾ ਦੇਹਾਂਤ

ਮੁੰਬਈ ਦੇ ਕੋਕਿਲਾਬੇਨ ਹਸਪਤਾਲ ’ਚ ਸ਼ੁੱਕਰਵਾਰ ਵੱਡੇ ਤੜਕੇ ਆਖਰੀ ਸਾਹ ਲਏ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ
  • fb
  • twitter
  • whatsapp
  • whatsapp
Advertisement
ਮੁੰਬਈ, 4 ਅਪਰੈਲVeteran actor-filmmaker Manoj Kumar dies ਉੱਘੇ ਅਦਾਕਾਰ ਤੇ ਫ਼ਿਲਮਸਾਜ਼ ਮਨੋਜ ਕੁਮਾਰ ਦਾ ਸ਼ੁੱਕਰਵਾਰ ਵੱਡੇ ਤੜਕੇ ਮੁੰਬਈ ਦੇ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 87 ਸਾਲਾਂ ਦੇ ਸਨ। ਅਦਾਕਾਰ ‘ਸ਼ਹੀਦ’, ‘ਉਪਕਾਰ’ ਅਤੇ ‘ਪੂਰਬ ਔਰ ਪੱਛਮ’ ਜਿਹੀਆਂ ਦੇਸ਼ ਭਗਤੀ ਵਾਲੀਆਂ ਫਿਲਮਾਂ ਕਰਕੇ ‘ਭਾਰਤ ਕੁਮਾਰ’ ਦੇ ਨਾਂ ਨਾਲ ਵੀ ਮਕਬੂਲ ਸੀ। ਅਦਾਕਾਰ ਨੇ 1960ਵਿਆਂ ਦੇ ਅਖੀਰ ਤੇ 1970 ਦੇ ਦਹਾਕੇ ਦੌਰਾਨ ਕਈ ਸ਼ਾਨਦਾਰ ਫ਼ਿਲਮਾਂ ਨਾਲ ਬਾਕਸ ਆਫਿਸ ’ਤੇ ਰਾਜ ਕੀਤਾ। ਅਦਾਕਾਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ ਤੇ ਵਡੇਰੀ ਉਮਰ ਨਾਲ ਜੁੜੇ ਸਿਹਤ ਵਿਗਾੜਾਂ ਨਾਲ ਜੂਝ ਰਿਹਾ ਸੀ।

ਮਨੋਜ ਕੁਮਾਰ ਦੇ ਪਰਿਵਾਰਕ ਦੋਸਤ ਤੇ ਫ਼ਿਲਮਸਾਜ਼ ਅਸ਼ੋਕ ਪੰਡਿਤ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਫ਼ਿਲਮਸਾਜ਼ ਨੇ ਸ਼ੁੱਕਰਵਾਰ ਵੱਡੇ ਤੜਕੇ ਸਾਢੇ ਤਿੰਨ ਵਜੇ ਦੇ ਕਰੀਬ ਕੋਕਿਲਾਬੇਨ ਅੰਬਾਨੀ ਹਸਪਤਾਲ ਵਿਚ ਆਖਰੀ ਸਾਹ ਲਏ। ਹਸਪਤਾਲ ਦੇ ਸੀਈਓ ਤੇ ਕਾਰਜਕਾਰੀ ਡਾਇਰੈਕਟਰ ਡਾ. ਸੰਤੋਸ਼ ਸ਼ੈੱਟੀ ਨੇ ਕਿਹਾ, ‘‘ਅਦਾਕਾਰ ਤੇ ਫ਼ਿਲਮਸਾਜ਼ ਪਿਛਲੇ ਕੁਝ ਹਫ਼ਤਿਆਂ ਤੋਂ ਹਸਪਤਾਲ ਵਿਚ ਦਾਖ਼ਲ ਸੀ।’’ ਫ਼ਿਲਮਸਾਜ਼ ਦੇ ਪੁੱਤਰ ਕੁਨਾਲ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਉਸ ਦੇ ਪਿਤਾ ਕਈ ਸਿਹਤ ਵਿਗਾੜਾਂ ਨਾਲ ਜੂਝ ਰਹੇ ਸਨ ਤੇ ਪਿਛਲੇ ਕੁਝ ਸਾਲਾਂ ਤੋਂ ਮੰਜੇ ’ਤੇ ਹੀ ਸਨ। ਇਸ ਦੌਰਾਨ ਉਨ੍ਹਾਂ ਦਾ ਹਸਪਤਾਲ ਆਉਣਾ ਜਾਣਾ ਲੱਗਿਆ ਰਿਹਾ ਤੇ ਹਾਲ ਹੀ ਵਿਚ ਉਨ੍ਹਾਂ ਨੂੰ ਨਿਮੋਨੀਆ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

Advertisement

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਦਾਕਾਰ ਤੇ ਫਿਲਮਸਾਜ਼ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ‘ਭਾਰਤੀ ਸਿਨੇਮਾ ਦਾ ਪ੍ਰਤੀਕ’ ਦੱਸਿਆ ਹੈ। ਪ੍ਰਧਾਨ ਮੰਤਰੀ ਨੇ ਐਕਸ ’ਤੇ ਇਕ ਸੁਨੇਹੇ ਵਿਚ ਕਿਹਾ, ‘‘ਮਹਾਨ ਅਦਾਕਾਰ ਅਤੇ ਫਿਲਮ ਨਿਰਮਾਤਾ ਸ੍ਰੀ ਮਨੋਜ ਕੁਮਾਰ ਜੀ ਦੇ ਦੇਹਾਂਤ ’ਤੇ ਬਹੁਤ ਦੁੱਖ ਹੋਇਆ। ਉਹ ਭਾਰਤੀ ਸਿਨੇਮਾ ਦੇ ਪ੍ਰਤੀਕ ਸਨ, ਜਿਨ੍ਹਾਂ ਨੂੰ ਖਾਸ ਤੌਰ ’ਤੇ ਉਨ੍ਹਾਂ ਦੇ ਦੇਸ਼ ਭਗਤੀ ਦੇ ਜੋਸ਼ ਲਈ ਯਾਦ ਕੀਤਾ ਜਾਂਦਾ ਸੀ, ਜੋ ਉਨ੍ਹਾਂ ਦੀਆਂ ਫਿਲਮਾਂ ਵਿੱਚ ਵੀ ਝਲਕਦਾ ਸੀ। ਮਨੋਜ ਜੀ ਦੇ ਕੰਮਾਂ ਨੇ ਰਾਸ਼ਟਰੀ ਸਵੈਮਾਣ ਦੀ ਭਾਵਨਾ ਨੂੰ ਜਗਾਇਆ ਅਤੇ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਭਾਵਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।’’

ਦਾਦਾ ਸਾਹਿਬ ਫਾਲਕੇ ਪੁਰਸਕਾਰ ਜੇਤੂ ਮਨੋਜ ਕੁਮਾਰ ਨੂੰ ਉਨ੍ਹਾਂ ਦੀਆਂ ਹਿੱਟ ਫਿਲਮਾਂ ‘ਦੋ ਬਦਨ’, ‘ਹਰਿਆਲੀ ਔਰ ਰਾਸਤਾ’ ਤੇ ‘ਗੁਮਨਾਮ’ ਲਈ ਵੀ ਜਾਣਿਆ ਜਾਂਦਾ ਹੈ। ਮਨੋਜ ਕੁਮਾਰ ਦਾ ਅਸਲ ਨਾਮ ਹਰੀਕ੍ਰਿਸ਼ਨ ਗੋਸਵਾਮੀ ਸੀ ਤੇ ਉਨ੍ਹਾਂ ਦਾ ਜਨਮ ਅਣਵੰਡੇ ਭਾਰਤ ਦੇ ਐਬਟਾਬਾਦ (ਪਾਕਿਸਤਾਨ) ਵਿਚ ਪੰਜਾਬੀ ਹਿੰਦੂ ਪਰਿਵਾਰ ਵਿਚ ਹੋਇਆ ਸੀ। ਕੁਮਾਰ ਦਾ ਪਰਿਵਾਰ ਦੇਸ਼ ਵੰਡ ਦੌਰਾਨ ਦਿੱਲੀ ਆਇਆ ਸੀ। ਅਦਾਕਾਰ ਨੇ ਮੁੰਬਈ ਵਿਚ ਫ਼ਿਲਮਾਂ ’ਚ ਕਿਸਮਤ ਅਜ਼ਮਾਉਣ ਤੋਂ ਪਹਿਲਾਂ ਦਿੱਲੀ ਦੇ ਹਿੰਦੂ ਕਾਲਜ ਤੋਂ ਗਰੈਜੂਏਸ਼ਨ ਕੀਤੀ ਸੀ। -ਪੀਟੀਆਈ

Advertisement
×