ਰਾਂਚੀ: ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਅਤੇ ਆਮ ਆਦਮੀ ਪਾਰਟੀ ਨੇ ਉਪ ਰਾਸ਼ਟਰਪਤੀ ਦੀ ਚੋਣ ਵਿੱਚ ਵਿਰੋਧੀ ਧਿਰ ਦੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੇਐੱਮਐੱਮ ਸੁਪਰੀਮੋ ਸ਼ਬਿੂ ਸੋਰੇਨ ਨੇ ਇੱਕ ਬਿਆਨ ਵਿੱਚ ਆਪਣੇ ਸੰਸਦ ਮੈਂਬਰਾਂ ਨੂੰ ਛੇ ਅਗਸਤ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਅਲਵਾ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਹੈ। ਇਸੇ ਤਰ੍ਹਾਂ ‘ਆਪ’ ਦੇ ਤਰਜਮਾਨ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਅਲਵਾ ਨੂੰ ਹਮਾਇਤ ਦੇਣ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦੀ ਚੋਣ ਵਿੱਚ ਜੇਐੱਮਐੱਮ ਨੇ ਐੱਨਡੀਏ ਉਮੀਦਵਰ ਦਰੋਪਦੀ ਮੁਰਮੂ ਦਾ ਸਮਰਥਨ ਕੀਤਾ ਸੀ। -ਪੀਟੀਆਈ