ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਅਸਤੀਫ਼ਾ, ਮੈਡੀਕਲ ਕਾਰਨਾਂ ਦਾ ਦਿੱਤਾ ਹਵਾਲਾ

ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਅਸਤੀਫ਼ੇ ਦੀ ਜਾਣਕਾਰੀ ਦਿੱਤੀ; ਡਾਕਟਰਾਂ ਦੀ ਸਲਾਹ ਮੰਨਦਿਆਂ ਸਿਹਤ ਸੰਭਾਲ ਨੂੰ ਤਰਜੀਹ ਦੇਣ ਦਾ ਦਾਅਵਾ
Advertisement

ਉਪ ਰਾਸ਼ਟਰਪਤੀ ਜਗਦੀਪ ਧਨਖੜ (74) ਨੇ ਸੋਮਵਾਰ ਸ਼ਾਮੀਂ ਮੈਡੀਕਲ ਕਾਰਨਾਂ ਦੇ ਹਵਾਲੇ ਨਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ।

Advertisement

 

ਧਨਖੜ ਨੇ ਕਿਹਾ ਕਿ ਉਹ ਤੁਰੰਤ ਪ੍ਰਭਾਵ ਤੋਂ ਅਹੁਦਾ ਛੱਡ ਰਹੇ ਹਨ। ਧਨਖੜ ਅਗਸਤ 2022 ਵਿਚ ਉਪ ਰਾਸ਼ਟਰਪਤੀ ਬਣੇ ਸਨ। ਧਨਖੜ ਨੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ, ‘‘ਸਿਹਤ ਸੰਭਾਲ ਨੂੰ ਤਰਜੀਹ ਦੇਣ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨ ਲਈ, ਮੈਂ ਸੰਵਿਧਾਨ ਦੀ ਧਾਰਾ 67(ਏ) ਦੇ ਅਨੁਸਾਰ, ਤੁਰੰਤ ਪ੍ਰਭਾਵ ਨਾਲ, ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।’’

Advertisement
Tags :
Vice President Jagdeep Dhankhar resigns