ਨਵੀਂ ਦਿੱਲੀ, 3 ਅਕਤੂਬਰ
ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਸੋਮਵਾਰ ਨੂੰ ਉੱਚ ਸਦਨ ਦੀਆਂ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਲਈਅੱਜ (ਸੋਮਵਾਰ) ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ। ਇਹ ਦਾਅਵਤ ਉਪ-ਰਾਸ਼ਟਰਪਤੀ ਦੀ ਰਿਹਾਇਸ਼ ’ਤੇ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਜਗਦੀਪ ਧਨਖੜ ਨੇ 11 ਅਗਸਤ ਨੂੰ ਰਾਜ ਸਭਾ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਸੀ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਦਨ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਨਾਲ ਮੁਲਾਕਾਤ ਕੀਤੀ ਪਰ ਇਹ ਉਨ੍ਹਾਂ ਦੀ ਪਹਿਲੀ ਰਸਮੀ ਮੁਲਾਕਾਤ ਹੋਵੇਗੀ। ਰਾਜ ਸਭਾ ਵਿੱਚ ਸਦਨ ਦੇ ਨੇਤਾ ਅਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਸੰਸਦੀ ਕਾਰਜ ਮੰਤਰੀ ਪ੍ਰਹਲਾਦ ਜੋਸ਼ੀ ਵੀ ਰਾਤ ਦੇ ਖਾਣੇ ’ਚ ਸ਼ਾਮਲ ਹੋਣਗੇ।