ਉਪ ਰਾਸ਼ਟਰਪਤੀ ਵੱਲੋਂ ਰਾਜ ਸਭਾ ਸਕੱਤਰੇਤ ਦੇ ਕੰਮ-ਕਾਜ ਦੀ ਸਮੀਖਿਆ
ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਅੱਜ ਰਾਜ ਸਭਾ ਸਕੱਤਰੇਤ ਦੇ ਕੰਮ-ਕਾਜ ਦੀ ਸਮੀਖਿਆ ਕੀਤੀ ਅਤੇ ਇਸ ਦੇ ਅਧਿਕਾਰੀਆਂ ਨਾਲ ਚਰਚਾ ਕੀਤੀ। ਰਾਧਾਕ੍ਰਿਸ਼ਨਨ ਰਾਜ ਸਭਾ ਦੇ ਚੇਅਰਮੈਨ ਵੀ ਹਨ। ਉਪ ਰਾਸ਼ਟਰਪਤੀ ਦਫ਼ਤਰ ਨੇ ਦੱਸਿਆ ਕਿ ਰਾਧਾਕ੍ਰਿਸ਼ਨਨ ਨੂੰ ਉਪਰਲੇ ਸਦਨ ਦੇ...
Advertisement
ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਅੱਜ ਰਾਜ ਸਭਾ ਸਕੱਤਰੇਤ ਦੇ ਕੰਮ-ਕਾਜ ਦੀ ਸਮੀਖਿਆ ਕੀਤੀ ਅਤੇ ਇਸ ਦੇ ਅਧਿਕਾਰੀਆਂ ਨਾਲ ਚਰਚਾ ਕੀਤੀ। ਰਾਧਾਕ੍ਰਿਸ਼ਨਨ ਰਾਜ ਸਭਾ ਦੇ ਚੇਅਰਮੈਨ ਵੀ ਹਨ।
ਉਪ ਰਾਸ਼ਟਰਪਤੀ ਦਫ਼ਤਰ ਨੇ ਦੱਸਿਆ ਕਿ ਰਾਧਾਕ੍ਰਿਸ਼ਨਨ ਨੂੰ ਉਪਰਲੇ ਸਦਨ ਦੇ ਸਕੱਤਰੇਤ ਦੇ ਵੱਖ-ਵੱਖ ਵਿਭਾਗਾਂ ਅਤੇ ਪਹਿਲਕਦਮੀਆਂ ਬਾਰੇ ਚਾਨਣਾ ਪਾਉਂਦਿਆਂ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ। ਦਫ਼ਤਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪੋਸਟ ਵਿੱਚ ਕਿਹਾ, ‘‘ਉਪ ਰਾਸ਼ਟਰਪਤੀ ਤੇ ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੇ ਅੱਜ (ਸੋਮਵਾਰ) ਰਾਜ ਸਭਾ ਸਕੱਤਰੇਤ ਦਾ ਦੌਰਾ ਕੀਤਾ।
Advertisement
ਉਨ੍ਹਾਂ ਨੇ ਰਾਜ ਸਭਾ ਸਕੱਤਰੇਤ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਦਨ ਦੀ ਭੂਮਿਕਾ ਸਮੇਤ ਇਸਦੇ ਕੰਮ-ਕਾਜ ਦੀ ਸਮੀਖਿਆ ਕੀਤੀ।’’ ਉਹ ਮੰਗਲਵਾਰ ਨੂੰ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇ।
Advertisement
Advertisement
×