ਉਪ ਰਾਸ਼ਟਰਪਤੀ ਵੱਲੋਂ ਰਾਜ ਸਭਾ ਸਕੱਤਰੇਤ ਦੇ ਕੰਮਕਾਰ ਦੀ ਸਮੀਖਿਆ
ਅਧਿਕਾਰੀਆਂ ਨਾਲ ਕੀਤੀ ਮੀਟਿੰਗ
Advertisement
ਉਪ ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਨੇ ਸੋਮਵਾਰ ਨੂੰ ਰਾਜ ਸਭਾ ਸਕੱਤਰੇਤ ਦੇ ਕੰਮਕਾਰ ਦੀ ਸਮੀਖਿਆ ਕੀਤੀ ਅਤੇ ਇਸ ਦੇ ਅਧਿਕਾਰੀਆਂ ਨਾਲ ਚਰਚਾ ਕੀਤੀ। ਰਾਧਾਕ੍ਰਿਸ਼ਨਨ ਰਾਜ ਸਭਾ ਦੇ ਚੇਅਰਮੈਨ ਵੀ ਹਨ। ਉਨ੍ਹਾਂ ਦੇ ਦਫ਼ਤਰ ਨੇ ਦੱਸਿਆ ਕਿ ਰਾਧਾਕ੍ਰਿਸ਼ਨਨ ਨੂੰ ਉੱਪਰਲੇ ਸਦਨ ਦੇ ਸਕੱਤਰੇਤ ਦੇ ਵੱਖ ਵੱਖ ਵਿਭਾਗਾਂ ਤੇ ਤਰਜੀਹਾਂ ’ਤੇ ਰੋਸ਼ਨੀ ਪਾਉਂਦਿਆਂ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਦਫ਼ਤਰ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਇੱਕ ਪੋਸਟ ’ਚ ਕਿਹਾ, ‘ਉਪ ਰਾਸ਼ਟਰਪਤੀ ਤੇ ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੇ ਅੱਜ (ਸੋਮਵਾਰ ਨੂੰ) ਰਾਜ ਸਭਾ ਸਕੱਤਰੇਤ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਰਾਜ ਸਭਾ ਸਕੱਤਰੇਤ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਦਨ ਤੇ ਉਨ੍ਹਾਂ ਮੈਂਬਰਾਂ ਨੂੰ ਵਿਧਾਨਕ, ਪ੍ਰਸ਼ਾਸਨਿਕ ਤੇ ਪ੍ਰਕਿਰਿਆ ਸਬੰਧੀ ਮਦਦ ਮੁਹੱਈਆ ਕਰਨ ਵਿੱਚ ਇਸ ਦੀ ਭੂਮਿਕਾ ਸਮੇਤ ਇਸ ਦੇ ਕੰਮਕਾਰ ਦੀ ਸਮੀਖਿਆ ਕੀਤੀ।’ ਰਾਧਾਕ੍ਰਿਸ਼ਨਨ ਮੰਗਲਵਾਰ ਨੂੰ ਸੰਸਦ ਭਵਨ ਦੇ ਅਨੈਕਸੀ ਭਵਨ ’ਚ ਵੱਖ ਵੱਖ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕਰਨਗੇ।
Advertisement
Advertisement