ਉਪ ਰਾਸ਼ਟਰਪਤੀ ਚੋਣ: ‘ਇੰਡੀਆ’ ਵੱਲੋਂ ਗੈਰ-ਸਿਆਸੀ ਉਮੀਦਵਾਰ ਉਤਾਰਨ ਦੀ ਤਿਆਰੀ
ਉਪ ਰਾਸ਼ਟਰਪਤੀ ਦੀ ਚੋਣ ਲਈ ‘ਇੰਡੀਆ’ ਗੱਠਜੋੜ ਵੱਲੋਂ ਗੈਰ-ਸਿਆਸੀ ਉਮੀਦਵਾਰ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟੀਐੱਮਸੀ ਤੇ ਡੀਐੱਮਕੇ ਸਮੇਤ ਹੋਰ ਵਿਰੋਧੀ ਧਿਰਾਂ ਦੇ ਆਗੂਆਂ ਨਾਲ ਇਸ ਸਬੰਧੀ ਵਿਚਾਰ-ਚਰਚਾ ਕੀਤੀ ਹੈ। ਉਪ ਰਾਸ਼ਟਰਪਤੀ...
Advertisement
ਉਪ ਰਾਸ਼ਟਰਪਤੀ ਦੀ ਚੋਣ ਲਈ ‘ਇੰਡੀਆ’ ਗੱਠਜੋੜ ਵੱਲੋਂ ਗੈਰ-ਸਿਆਸੀ ਉਮੀਦਵਾਰ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਸੂਤਰਾਂ ਮੁਤਾਬਕ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟੀਐੱਮਸੀ ਤੇ ਡੀਐੱਮਕੇ ਸਮੇਤ ਹੋਰ ਵਿਰੋਧੀ ਧਿਰਾਂ ਦੇ ਆਗੂਆਂ ਨਾਲ ਇਸ ਸਬੰਧੀ ਵਿਚਾਰ-ਚਰਚਾ ਕੀਤੀ ਹੈ। ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਣੀ ਹੈ। ਐੱਨਡੀਏ ਨੇ ਉਮੀਦਵਾਰ ਚੁਣਨ ਦੇ ਅਧਿਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਸੌਂਪੇ ਹਨ। ਜ਼ਿਕਰਯੋਗ ਹੈ ਕਿ ਜਗਦੀਪ ਧਨਖੜ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਚਾਨਕ 21 ਜੁਲਾਈ ਨੂੰ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਸਿਹਤ ਨਾਸਾਜ਼ ਹੋਣ ਹਵਾਲਾ ਦਿੱਤਾ ਸੀ।
Advertisement
Advertisement
×